India

ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੈਪੁਰ – ਭਜਨ ਲਾਲ ਸ਼ਰਮਾ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨਾਲ ਦੋ ਉਪ ਮੁੱਖ ਮੰਤਰੀਆਂ- ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਰਾਜਪਾਲ ਕਲਰਾਜ ਮਿਸ਼ਰਾ ਤਿੰਨਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕਈ ਹੋਰ ਲੋਕ ਮੌਜੂਦ ਰਹੇ।
ਦੱਸ ਦੇਈਏ ਕਿ ਭਜਨ ਲਾਲ ਸ਼ਰਮਾ ਨੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਸਾਂਗਾਨੇਰ ਸੀਟ ਤੋਂ ਕਾਂਗਰਸ ਉਮੀਦਵਾਰ ਪੁਸ਼ਪੇਂਦਰ ਭਾਰਦਵਾਜ ਨੂੰ 48,081 ਵੋਟਾਂ ਨਾਲ ਹਰਾਇਆ। ਦੱਸ ਦੇਈਏ ਕਿ ਸੂਬੇ ਵਿਚ 200 ਵਿਚੋਂ 199 ਸੀਟਾਂ ’ਤੇ ਹੋਈਆਂ ਚੋਣਾਂ ਵਿਚ ਭਾਜਪਾ ਨੇ 115 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ ਨੇ 69 ਸੀਟਾਂ ਜਿੱਤੀਆਂ। ਕਰਨਪੁਰ ਸੀਟ ’ਤੇ ਕਾਂਗਰਸ ਉਮੀਦਵਾਰ ਦੇ ਦਿਹਾਂਤ ਕਾਰਨ ਚੋਣ ਮੁਲਵਤੀ ਕਰ ਦਿੱਤੀ ਗਈ ਸੀ, ਜਿੱਥੇ 5 ਜਨਵਰੀ ਨੂੰ ਵੋਟਿੰਗ ਹੋਵੇਗੀ।

 

 

 

Related posts

ਭਾਰਤ-ਫਰਾਂਸ ਪੰਜ ਸਾਲਾਂ ਵਿੱਚ ਵਪਾਰ ਦੁੱਗਣਾ ਅਤੇ ਹੋਰ ਮਜ਼ਬੂਤ ​​ਕਰਨ ਲਈ ਸਹਿਮਤ

admin

ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਪੈਕਿੰਗ ਸਟੈਪਲ ਨਾ ਵਰਨਣ ਦੇ ਨਿਰਦੇਸ਼

admin

ਦਿੱਲੀ ਦੇ ਬਿਜਲੀ ਖਪਤਕਾਰਾਂ ਨੂੰ ਜੂਨ ਮਹੀਨੇ ‘ਚ ਵੱਡਾ ਝਟਕਾ ਲੱਗ ਸਕਦਾ

admin