Punjab

ਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ  ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ –  ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।  ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

Related posts

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

admin

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin