India

ਲੋਕ ਸਭਾ ’ਚੋਂ ਵਿਰੋਧੀ ਧਿਰ ਦੇ ਦੋ ਹੋਰ ਮੈਂਬਰ ਮੁਅੱਤਲ

ਨਵੀਂ ਦਿੱਲੀ – ਲੋਕ ਸਭਾ ’ਚ ਤਖਤੀਆਂ ਦਿਖਾਉਣ ਅਤੇ ਸਦਨ ਦੀ ਉਲੰਘਣਾ ਕਰਨ ’ਤੇ ਵਿਰੋਧੀ ਧਿਰ ਦੇ ਦੋ ਹੋਰ ਮੈਂਬਰਾਂ ਨੂੰ ਬੁੱਧਵਾਰ ਨੂੰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ। ਸਦਨ ਦੀ ਉਲੰਘਣਾ ਦੇ ਮਾਮਲੇ ’ਚ ਹੁਣ ਤੱਕ ਕੁੱਲ 97 ਲੋਕ ਸਭਾ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਵੀਰਵਾਰ ਨੂੰ 13, ਸੋਮਵਾਰ ਨੂੰ 33 ਅਤੇ ਮੰਗਲਵਾਰ ਨੂੰ 49 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਅਪਰਾਧਿਕ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲਾਂ ’ਤੇ ਚਰਚਾ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਧਿਰ ਦੇ ਦੋ ਮੈਂਬਰਾਂ ਸੀ. ਥਾਮਸ ਅਤੇ ਏ. ਐਮ. ਆਰਿਫ ਦਾ ਨਾਂ ਲੈਂਦਿਆਂ ਆਸਨ ਦੀ ਉਲੰਘਣਾ ਲਈ ਉਨ੍ਹਾਂ ਨੂੰ ਸੰਸਦ ਦੇ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਨੂੰ ਸਦਨ ਨੇ
ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਸੀ। ਆਰਿਫ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐਮ) ਤੋਂ ਸੰਸਦ ਮੈਂਬਰ ਹਨ ਅਤੇ ਸੀ. ਥਾਮਸ ਕੇਰਲ ਕਾਂਗਰਸ ਦੇ ਸੰਸਦ ਮੈਂਬਰ ਹਨ।

Related posts

SC ਦਾ ਕੇਂਦਰ ਨੂੰ ਸਵਾਲ, ਸੈਂਟਰਲ ਵਿਸਟਾ ਦੇ ਨਿਰਮਾਣ ਕਾਰਜਾਂ ਕਾਰਨ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕੀਤਾ!

Bunty

ਅਗਜ਼ਨੀ ਮਾਮਲੇ ’ਚ ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਕੇਦ

Bunty

ਐਂਟੀ ਰੇਪ ਬਿੱਲ ਪਾਸ : ਜਬਰ-ਜ਼ਿਨਾਹ ਦੇ ਦੋਸ਼ੀ ਨੂੰ 10 ਦਿਨ ’ਚ ਹੋਵੇਗੀ ਫਾਂਸੀ ਮਮਤਾ ਨੇ ਪੀ.ਐਮ. ਮੋਦੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਅਸਤੀਫ਼ੇ ਮੰਗੇ

Bunty