International

ਕਤਰ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਕਤਲ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੀ ਜਲਦ ਵਾਪਸੀ ਹੋਵੇਗੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮੀਆਂ ਵਲੋਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਖ਼ਿਲਾਫ਼ ਕਤਰ ਦੀ ਕੋਰਟ ’ਚ ਅਪੀਲ ਕੀਤੀ ਗਈ ਹੈ। ਭਾਰਤ ਉਨ੍ਹਾਂ ਨੂੰ ਜਲਦ ਸਹੀ ਸਲਾਮਤ ਦੇਸ਼ ਲਿਆਉਣ ਲਈ ਕੰਮ ਕਰ ਰਿਹਾ ਹੈ। ਦੱਸ ਦੇਈਏ ਕਿ ਇੰਡੀਅਨ ਨੇਵੀ ਦੇ 8 ਸਾਬਕਾ ਕਰਮੀਆਂ ਨੂੰ ਜਾਸੂਸੀ ਦੇ ਮਾਮਲੇ ਵਿਚ ਕਤਰ ਦੀ ਜੇਲ੍ਹ ’ਚ ਬੰਦ ਕੀਤਾ ਗਿਆ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਬਾਗਚੀ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ 18 ਦਸੰਬਰ ਨੂੰ ਕਤਰ ਦੇ ਸ਼ਾਸਕ ਨੇ ਦੇਸ਼ ਦੇ ਨੈਸ਼ਨਲ ਡੇਅ ਮੌਕੇ ਭਾਰਤੀ ਨਾਗਰਿਕਾਂ ਸਮੇਤ ਕਈ ਕੈਦੀਆਂ ਨੂੰ ਮੁਆਫ਼ ਕੀਤਾ ਸੀ ਪਰ ਭਾਰਤੀ ਪੱਖ ਨੂੰ ਅਜੇ ਇਸ ਦੀ ਜਾਣਕਾਰੀ ਨਹੀਂ ਹੈ ਕਿ ਜਿਨ੍ਹਾਂ ਨੂੰ ਮੁਆਫ਼ੀ ਮਿਲੀ ਹੈ, ਉਨ੍ਹਾਂ ਦੀ ਕੀ ਪਛਾਣ ਹੈ। ਇਸ ਵਜ੍ਹਾ ਤੋਂ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕੀ ਮੁਆਫ਼ੀ ਪਾਉਣ ਵਾਲੇ ਕੈਦੀਆਂ ਵਿਚ ਭਾਰਤੀ ਜਲ ਸੈਨਾ ਦੀ ਉਹ 8 ਕਰਮੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਤਰ ’ਚ ਕੈਦ ਭਾਰਤੀ ਨਾਗਰਿਕਾਂ ਨਾਲ ਜੁੜੇ ਇਕ ਸਵਾਲ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਹੁਣ ਮਾਮਲਾ ਕਤਰ ਦੀ ਅਪੀਲ ਕੋਰਟ ’ਚ ਹੈ। ਇਸ ਕੇਸ ਦੀ 23 ਨਵੰਬਰ, 30 ਨਵੰਬਰ ਅਤੇ 7 ਦਸੰਬਰ ਨੂੰ ਤਿੰਨ ਵਾਰ ਸੁਣਵਾਈ ਹੋਈ। ਇਸ ਦੌਰਾਨ 3 ਦਸੰਬਰ ਨੂੰ ਦੋਹਾ ਵਿਚ ਮੌਜੂਦ ਸਾਡੇ ਰਾਜਦੂਤ ਨੂੰ ਵੀ ਇਨ੍ਹਾਂ ਲੋਕਾਂ ਨੂੰ ਮਿਲਣ ਲਈ ਕੌਂਸਲਰ ਪਹੁੰਚ ਮਿਲੀ ਹੈ। ਇਸ ਤੋਂ ਇਲਾਵਾ ਮੇਰੇ ਕੋਲ ਇਸ ਸਮੇਂ ਇਸ ਮਾਮਲੇ ਵਿਚ ਸਾਂਝਾ ਕਰਨ ਲਈ ਹੋਰ ਕੁਝ ਨਹੀਂ ਹੈ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin