India

ਕੇਂਦਰ ਨੇ 146 ਸਾਂਸਦਾਂ ਨੂੰ ਮੁਅੱਤਲ ਕਰਕੇ ਦੇਸ਼ ਦੀ 60 ਫ਼ੀਸਦੀ ਜਨਤਾ ਦਾ ਮੂੰਹ ਬੰਦ ਕੀਤਾ: ਰਾਹੁਲ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਸੰਸਦ ਦੇ ਹਾਲ ਹੀ ਦੇ ਸਰਦ ਰੁੱਤ ਇਜਲਾਸ ਵਿੱਚ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਕੇ ਨਾ ਸਿਰਫ਼ ਉਨ੍ਹਾਂ ਦਾ ਅਪਮਾਨ ਕੀਤਾ ਗਿਆ, ਸਗੋਂ ਦੇਸ਼ ਦੇ 60 ਫ਼ੀਸਦੀ ਲੋਕਾਂ ਦੀ ਜ਼ੁਬਾਨ ਬੰਦ ਕੀਤੀ ਗਈ ਹੈ। ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਜੰਤਰ-ਮੰਤਰ ਵਿਖੇ ਵਿਰੋਧੀ ਪਾਰਟੀਆਂ ਵੱਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਲੜਾਈ ਨਫ਼ਰਤ ਅਤੇ ਪਿਆਰ ਵਿਚਾਲੇ ਹੈ ਅਤੇ ਭਾਰਤੀ ਜਨਤਾ ਪਾਰਟੀ ਜਿੰਨੀ ਨਫ਼ਰਤ ਫੈਲਾਉਂਦੀ ਹੈ, ‘ਭਾਰਤ’ ਗਠਜੋੜ ਵੀ ਓਨਾ ਹੀ ਪਿਆਰ, ਭਾਈਚਾਰਾ ਤੇ ਏਕਾ ਫੈਲਾਏਗਾ। ਉਨ੍ਹਾਂ ਦਾਅਵਾ ਕੀਤਾ ਕਿ ਇੰਡੀਆ ਗਠਜੋੜ ਪੂਰੀ ਤਰ੍ਹਾਂ ਇਕਜੁੱਟ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦਾ ਨਾਂ ਲਏ ਬਿਨਾਂ ਕਿਹਾ ਕਿ ਉਹ ਇਹ ਜਾਣ ਕੇ ਹੈਰਾਨ ਹਨ ਕਿ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਲੋਕ ਸੰਸਦ ’ਚ ਜਾਤ ਦਾ ਨਾਂ ਲੈਂਦੇ ਹਨ ਅਤੇ ਕਹਿੰਦੇ ਹਨ ਕਿ ਉਨ੍ਹਾਂ ਦਾ ਅਪਮਾਨ ਹੋਇਆ ਹੈ। ਸ੍ਰੀ ਖੜਗੇ ਨੇ ਕਿਹਾ,‘ਮੈਂ ਬਹੁਤ ਹੈਰਾਨ ਸੀ ਕਿ ਸੰਵਿਧਾਨਕ ਅਹੁਦਿਆਂ ’ਤੇ
ਕਾਬਜ਼ ਲੋਕ ਕਹਿੰਦੇ ਹਨ ਕਿ ਉਹ ਇਕ ਜਾਤ ਨਾਲ ਸਬੰਧਤ ਹਨ ਅਤੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਹੈ।’ ਉਨ੍ਹਾਂ ਨੇ ਵਿਅੰਗਾਤਮਕ ਲਹਿਜੇ ’ਚ ਕਿਹਾ, ‘ਜੇਕਰ ਤੁਹਾਡੀ ਇਹ ਹਾਲਤ ਹੈ ਤਾਂ ਮੇਰੇ ਵਰਗੇ ਦਲਿਤ ਦਾ ਕੀ ਹਾਲ ਹੋਵੇਗਾ?’

Related posts

ਹੁਣ ਕੇਰਲਮ ਕਹਾਏਗਾ ਕੇਰਲਾ !

admin

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin