International

ਕੈਨੇਡਾ ਨੇ ਗਾਜ਼ਾ ਦੇ ਨਾਗਰਿਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ

ਓਟਾਵਾ – ਕੈਨੇਡਾ ਨੇ ਗਾਜ਼ਾ ਪੱਟੀ ਦੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ 9 ਜਨਵਰੀ ਤੱਕ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਸੰਘ ਸਰਕਾਰ ਨੇ ਜੰਗ ਪ੍ਰਭਾਵਿਤ ਇਲਾਕੇ ਵਿਚੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ 660 ਕੈਨੇਡਾਈ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਤੇ ਬੱਚਿਆਂ ਨੂੰ ਗਾਜ਼ਾ ਵਿਚੋਂ ਬਾਹਰ ਕੱਢਣ ’ਤੇ ਹੈ। ਮਿਲਰ ਨੇ ਕਿਹਾ ਕਿ ਸਰਕਾਰ ਮਾਤਾ-ਪਿਤਾ, ਦਾਦਾ-ਦਾਦੀ, ਭਰਾ-ਭੈਣ ਅਤੇ ਪੋਤੇ-ਪੋਤੀਆਂ ਸਮੇਤ ਕੈਨੇਡਾ ਨਾਲ ਜੁੜੇ ਵਿਸਤਾਰਿਤ ਪਰਿਵਾਰਕ ਸਬੰਧ ਰੱਖਣ ਵਾਲੇ ਲੋਕਾਂ ਦੀਆਂ ਅਰਜ਼ੀਆਂ ਪ੍ਰਵਾਨ ਕਰਨੀਆਂ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਮਾਪਦੰਡਾਂ ਉਤੇ ਖਰੇ ਉਤਰਨ ਵਾਲਿਆਂ ਨੂੰ ਸਰਕਾਰ 3 ਸਾਲ ਲਈ ਵੀਜ਼ਾ ਦੇਵੇਗੀ। ਮਿਲਰ ਨੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਇਹ ਨਹੀਂ ਦੱਸ ਸਕਦੇ ਕਿ ਇਸ ਮੁਹਿੰਮ ਦੇ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜਿਆਂ ਵਿਚ ਹੋ ਸਕਦੀ ਹੈ।

Related posts

ਰੂਸ ਵਲੋਂ ਸਟ੍ਰੇਟ ਆਫ ਹੋਰਮੁਜ਼ ‘ਤੇ ਇਰਾਨ ਦੇ ਅਧਿਕਾਰਾਂ ਦਾ ਸਮਰਥਨ

admin

ਡੇਵਿਡ ਬ੍ਰੈਟ ਆਸਟ੍ਰੇਲੀਆ ‘ਚ ਅਗਲੇ ਅਮਰੀਕੀ ਰਾਜਦੂਤ ਹੋਣਗੇ !

admin

ਮੋਦੀ ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਮੇਤ ਕਈ ਵਿਸ਼ਵ ਨੇਤਾ ਆਸਟ੍ਰੇਲੀਆ ਦਾ ਦੌਰਾ ਕਰਨਗੇ !

admin