Sport

ਡੈਫਲੰਪਿਕ ਸੋਨ ਤਮਗਾ ਜੇਤੂ ਵਿਰੇਂਦਰ ਸਿੰਘ ਵੀ ਕਰਨਗੇ ਆਪਣਾ ‘ਪਦਮ ਸ਼੍ਰੀ’ ਵਾਪਸ

ਨਵੀਂ ਦਿੱਲੀ – ਬਿ੍ਰਜਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦਾ ਪ੍ਰਧਾਨ ਬਣਾਏ ਜਾਣ ਦੇ ਵਿਰੋਧ ਵਿਚ ਡੈਫਲੰਪਿਕਸ ਦੇ ਸੋਨ ਤਮਗਾ ਜੇਤੂ ਵਰਿੰਦਰ ਸਿੰਘ ਯਾਦਵ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵਿਚ ਸ਼ਾਮਲ ਹੋ ਕੇ ਸਰਕਾਰ ਨਾਲ ਇਕਮੁੱਠਤਾ ਪ੍ਰਗਟਾਈ ਹੈ। ਸਰਕਾਰ ਨੂੰ ਉਨ੍ਹਾਂ ਦਾ ਪਦਮਸ਼੍ਰੀ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ।ਗੂੰਗਾ ਪਹਿਲਵਾਨ ਦੇ ਨਾਂ ਨਾਲ ਮਸ਼ਹੂਰ ਵਰਿੰਦਰ ਨੇ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਹ ਆਪਣਾ ਸਨਮਾਨ ਵਾਪਸ ਕਰ ਦੇਵੇਗਾ। ਸਾਬਕਾ ਡਬਲਿਊ.ਐਫ.ਆਈ. ਮੁਖੀ ਬਿ੍ਰਜ ਭੂਸ਼ਣ ਦੇ ਖਿਲਾਫ ਪ੍ਰਦਰਸ਼ਨਾਂ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਸਾਕਸ਼ੀ ਨੇ ਡਬਲਿਊ. ਐਫ. ਆਈ. ਚੋਣਾਂ ਵਿੱਚ ਸੰਜੇ ਸਿੰਘ ਦੀ ਜਿੱਤ ਤੋਂ ਤੁਰੰਤ ਬਾਅਦ ਖੇਡ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ ਜਦੋਂ ਕਿ ਬਜਰੰਗ ਨੇ ਸ਼ੁੱਕਰਵਾਰ ਨੂੰ ਆਪਣਾ ‘ਪਦਮ ਸ਼੍ਰੀ’ ਵਾਪਸ ਕਰ ਦਿੱਤਾ ਸੀ।ਵਰਿੰਦਰ ਨੇ ਟਵਿੱਟਰ ’ਤੇ ਲਿਖਿਆ, ‘’ਮੈਂ ਆਪਣੀ ਭੈਣ ਅਤੇ ਦੇਸ਼ ਦੀ ਧੀ ਲਈ ਪਦਮ ਸ਼੍ਰੀ ਪੁਰਸਕਾਰ ਵੀ ਵਾਪਸ ਕਰਾਂਗਾ। ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਮੈਨੂੰ ਤੁਹਾਡੀ ਧੀ ਅਤੇ ਮੇਰੀ ਭੈਣ ਸਾਕਸ਼ੀ ਮਲਿਕ ‘’ਤੇ ਮਾਣ ਹੈ।ਵਰਿੰਦਰ ਨੂੰ 2021 ਵਿੱਚ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਪੁਰਸਕਾਰ ‘ਪਦਮ ਸ਼੍ਰੀ’ ਮਿਲਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2015 ‘ਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ।

Related posts

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

admin

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ

admin