India

ਦੇਸ਼ ’ਚ ਕੋਰੋਨਾ ਨੇ ਮੁੜ ਪਸਾਰੇ ਪੈਰ ਬੀਤੇ 24 ਘੰਟਿਆਂ ਦੌਰਾਨ ਆਏ 752 ਨਵੇਂ ਕੇਸ

ਨਵੀਂ ਦਿੱਲੀ – ਭਾਰਤ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 752 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,420 ਹੋ ਗਈ ਹੈ। ਦੇਸ਼ ’ਚ 21 ਮਈ 2023 ਦੇ ਬਾਅਦ ਤੋਂ ਇਕ ਦਿਨ ’ਚ ਸਾਹਮਣੇ ਆਏ ਕੋਰੋਨਾ ਵਾਇਰਸ ਸੰਕਰਮਣ ਦੇ ਇਹ ਸਭ ਤੋਂ ਵੱਧ ਮਾਮਲੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ’ਚ ਹੁਣ ਤਕ ਸਾਹਮਣੇ ਆਏ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ 4.50 ਕਰੋੜ (4,50,07,963) ਹੈ। ਦੇਸ਼ ’ਚ ਬੀਤੇ 24 ਘੰਟਿਆਂ ’ਚ ਸੰਕਰਮਣ ਨਾਲ ਚਾਰ ਲੋਕਾਂ ਦੀ ਮੌਤ ਹੋਣ ਕਾਰਨ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,33,332 ਹੋ ਗਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ ’ਚ ਕੇਰਲ ’ਚ 2, ਰਾਜਸਥਾਨ ਅਤੇ ਕਰਨਾਟਕ ’ਚ ਕੋਰੋਨਾ ਨਾਲ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ,
ਇਸ ਬੀਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44,71,212 ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ ’ਚ ਹੁਣ ਤਕ ਕੋਰਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਤਿਲੰਗਾਨਾ ’ਚ ਨਤੀਜਿਆਂ ਦੇ ਐਲਾਨ ਤੋਂ 48 ਘੰਟਿਆਂ ਅੰਦਰ 7 ਫੇਲ੍ਹ ਵਿਦਿਆਰਥੀਆਂ ਨੇ ਖ਼ੁਦਕੁਸ਼ੀ ਕੀਤੀ

Bunty

ਲੱਭ ਗਿਆ ਅਨਮੋਲ ਬਿਸ਼ਨੋਈ, ਅਮਰੀਕਾ ਦਾ ਅਲਰਟ, ਮੁੰਬਈ ਪੁਲਸ ਨੇ ਕਾਰਵਾਈ ਕੀਤੀ ਸ਼ੁਰੂ

Bunty

ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਬੰਦ, ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ

Bunty