Punjab

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

ਚੰਡੀਗੜ੍ਹ – ਅੱਜ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜ਼ੋਰ ਫੜ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। ਮੌਸਮ ਵਿਗਿਆਨੀਆਂ ਨੇ 26 ਦਸੰਬਰ ਨੂੰ ਵੀ ਸੂਬੇ ਸੰਘਣੀ ਧੁੰਦ ਪੈਣ ਸਬੰਧੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 7.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.7 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 7.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

Related posts

ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ  ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

Bunty

ਜੇ ਕੰਗਨਾ ਰਣੌਤ ਨੇ ਚੰਡੀਗੜ੍ਹ ਤੋਂ ਚੋਣ ਲੜੀ ਤਾਂ ਉਸ ਦੇ ਵਿਰੁਧ ਖੜ੍ਹਾ ਹੋਵਾਂਗਾ: ਅਨਮੋਲ ਕਵਾਤਰਾ

Bunty

ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਨੰਬਰਦਾਰੀ ਨੂੰ ਜੱਦੀ-ਪੁਸਤੀ ਕਰਨ ਦੀ ਮੰਗ !

admin