Punjab

ਨਿੱਕੀਆਂ ਜਿੰਦਾਂ ਵੱਡੇ ਸਾਕੇ ਤੋਂ ਸੇਧ ਲੈ ਕੇ ਨੌਜਵਾਨ ਪੀੜੀ  ਗੁਰਸਿੱਖੀ ਵਾਲਾ ਜੀਵਨ ਅਪਣਾਉਣ ‘ਚ ਪਹਲ਼ ਕਦਮੀ ਕਰੇ : ਗਿਆਨੀ ਹਰਪ੍ਰੀਤ ਸਿੰਘ

ਫਤਿਹਗੜ੍ਹ ਸਾਹਿਬ – ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ  ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਖੇ ਨਤਮਸਤਕ ਹੋ ਕੇ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ  ਨੇ ਵੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ  ਸਿੱਖ ਇਤਿਹਾਸ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਸਭ ਤੋਂ ਵੱਡਾ ਸ਼ਹੀਦੀ ਜੋੜ ਮੇਲ ਲੱਗਦਾ ਹੈ ਤੇ ਹਰੇਕ ਸਿੱਖ ਦੀ ਇੱਛਾ ਹੁੰਦੀ ਹੈ ਕਿ ਉਹ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੇ ਉਹਨਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਵਿਖੇ ਵੱਡੀਆਂ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਾਪਰੇ ਤੇ ਇਥੋਂ ਸਾਨੂੰ ਚੜਦੀ ਕਲਾ ਵਿੱਚ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਉਹਨਾਂ ਕਿਹਾ ਕਿ ਦੁਨੀਆ ਵਿੱਚ ਇੱਕ ਮਿਸਾਲ ਹੈ ਕਿ ਜੋ ਸਾਕਾ ਸਰਹੰਦ ਦੀ ਧਰਤੀ ਤੇ ਵਾਪਰਿਆ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਇਸ ਦੀ ਮਿਸਾਲ ਦੇਖਣ ਨੂੰ ਨਹੀਂ ਮਿਲਦੀ। ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਤਿਤਪੁਣਾ ਛੱਡ ਕੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਤੋਂ ਸੇਧ ਲੈ ਕੇ ਗੁਰਸਿੱਖੀ ਵਾਲਾ ਜੀਵਨ ਅਪਣਾਉਣ ਵਿੱਚ ਪਹਲ਼ ਕਦਮੀ ਕਰਨੀ ਚਾਹੀਦੀ ਹੈ, ਕਿਉਂਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਸਿੱਖੀ ਲਈ ਜੋ ਸ਼ਹਾਦਤਾਂ ਦਿੱਤੀਆਂ ਸਾਡੇ ਸਾਰਿਆਂ ਲਈ ਉਹ ਮਿਸਾਲਾਂ ਸਾਹਮਣੇ ਹਨ। ਉਨਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿੱਚ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸੰਗਤਾਂ ਦੇਸ਼ ਵਿਦੇਸ਼ ਤੋਂ ਸਰਧਾਂਜਲੀਆਂ ਭੇਂਟ ਕਰਨ ਲਈ ਆਉਂਦੀਆਂ ਹਨ ਤੇ ਅੱਜ ਸਾਨੂੰ ਲੋੜ ਹੈ ਕਿ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਪੂਰਨਿਆਂ ਤੇ ਚੱਲ ਕੇ ਆਪਣਾ ਜੀਵਨ ਸਫਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

Related posts

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

Bunty

ਨਾਜਰ ਸਿੰਘ ਖਿਆਲਾ ਗਣਤੰਤਰਤਾ ਦਿਵਸ ‘ਤੇ ਦੂਜੀ ਵਾਰ ਸਮਾਨਿਤ !

admin

ਵਿਦੇਸ਼ੀ ਧਰਤੀ ਤੋਂ ਆਪਰੇਟ ਹੋ ਰਹੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼

Bunty