India

ਸ਼ਿਮਲਾ ’ਚ ਵਾਪਰਿਆ ਹਾਦਸਾ, 2 ਨੌਜਵਾਨਾਂ ਦੀ ਮੌਤ

ਸ਼ਿਮਲਾ – ਸ਼ਿਮਲਾ ਦੇ ਉਪਨਗਰੀ ਇਲਾਕੇ ‘ਚ ਸ਼ਨੀਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਾਦਸਾ ਢਲੀ ਸੁਰੰਗ ਦੇ ਕਰੀਬ ਇਕ ਸ਼ਿਵ ਮੰਦਰ ਕੋਲ ਵਾਪਰਿਆ ਅਤੇ ਵਾਹਨ ਸਵਾਰ ਦੋਹਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਖੇਤਰ ਵਾਸੀ ਰਿਤਿਕ (22) ਅਤੇ ਪ੍ਰਿਯਾਂਸ਼ੂ (23) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Related posts

SC ਦੇ ਵਕੀਲਾਂ ਦਾ ਦਾਅਵਾ, ਖਾਲਿਸਤਾਨ ਨੇ ਲਈ ਘਟਨਾ ਦੀ ਜ਼ਿੰਮੇਵਾਰੀ

Bunty

ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀਆਂ ਨੇ ਕੀਤਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

Bunty

ਨੱਢਾ ਨੇ ਤਿਰੂਪਤੀ ਲੱਡੂ ਮੁੱਦੇ ਤੇ ਮੰਗੀ ਰਿਪੋਰਟ, ਕਿਹਾ- ਉੱਚਿਤ ਕਾਰਵਾਈ ਕੀਤੀ ਜਾਵੇਗੀ

Bunty