India

ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ

ਨਵੀਂ ਦਿੱਲੀ – ਕੈਨੇਡਾ ’ਚ ਰਹਿ ਕੇ ਭਾਰਤ ’ਚ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਗੋਲਡੀ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (”1੍ਵ1) ਤਹਿਤ ਅੱਤਵਾਦੀ ਐਲਾਨਿਆ ਗਿਆ ਹੈ। ਗੋਲਡੀ ਬਰਾੜ ਨੂੰ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਕਿਹਾ ਜਾਂਦਾ ਹੈ। ਉਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਗੋਲਡੀ ਦੇ ਨਿਰਦੇਸ਼ਾਂ ’ਤੇ ਹੀ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ।
ਦੱਸ ਦੇਈਏ ਕਿ ਗੋਲਡੀ ਬਰਾੜ ਪੰਜਾਬ ’ਚ ਟਾਰਗੈਟ ਕਿਲਿੰਗ, ਬਾਰਡਰ ਪਾਰ ਤੋਂ ਹਥਿਆਰ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਹੈ। ਇੰਨਾ ਹੀ ਨਹੀਂ 29 ਮਈ 2022 ਨੂੰ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਕੇ ਸੋਸ਼ਲ ਮੀਡੀਆ ’ਤੇ ਜ਼ਿੰਮੇਵਾਰੀ ਲਈ ਸੀ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਰਵਾ ਦਿੱਤੀਆਂ ਸਨ। ਉਸ ਸਮੇਂ ਮੂਸੇਵਾਲਾ ਬਿਨਾਂ ਬੂਲੇਟਪਰੂਫ਼ ਥਾਰ ਵਿਚ ਬਿਨਾਂ ਸਕਿਓਰਿਟੀ ਦੇ ਜਾ ਰਿਹਾ ਸੀ।
ਗੋਲਡੀ ਬਰਾੜ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ। ਉਹ ਪੰਜਾਬ ਦੇ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦਾ ਜਨਮ 11 ਅਪ੍ਰੈਲ 1994 ਨੂੰ ਹੋਇਆ ਸੀ। ਗੋਲਡੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ 2021 ਵਿਚ ਭਾਰਤ ਤੋਂ ਦੌੜ ਕੇ ਕੈਨੇਡਾ ਪਹੁੰਚ ਗਿਆ ਸੀ। ਉੱਥੇ ਉਹ ਖਾਲਿਸਤਾਨੀ ਅੱਤਵਾਦੀਆਂ ਨਾਲ ਜੁੜ ਕੇ ਭਾਰਤ ਵਿਰੋਧੀ ਕੰਮ ਕਰ ਰਿਹਾ ਹੈ।

Related posts

24 ਘੰਟਿਆਂ ‘ਚ Covid-19 ਦੇ 8,774 ਨਵੇਂ ਕੇਸ, ਐਕਟਿਵ ਮਾਮਲੇ 543 ਦਿਨਾਂ ‘ਚ ਸਭ ਤੋਂ ਘੱਟ

Bunty

CWC ਦੀ ਬੈਠਕ ‘ਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰੋਗਰਾਮ ਦਾ ਐਲਾਨ, ਅਕਤੂਬਰ ਤਕ ਮਿਲੇਗਾ ਨਵਾਂ ਪ੍ਰਧਾਨ

Bunty

ਭਾਰਤ ਦੇ ਸਰਹੱਦੀ ਸ਼ਹਿਰਾਂ ਦੇ ਏਅਰਪੋਰਟ ਤੇ ਸਕੂਲ-ਕਾਲਜ ਬੰਦ !

admin