International

ਬਿ੍ਰਟੇਨ ਜਾਣ ਵਾਲੇ ਵਿਦਿਆਰਥੀ ਹੁਣ ਪਰਿਵਾਰਕ ਮੈਂਬਰਾਂ ਨੂੰ ਨਹੀਂ ਲਿਜਾ ਸਕਣਗੇ

ਲੰਡਨ – ਹੁਣ ਭਾਰਤ ਸਮੇਤ ਵਿਦੇਸ਼ਾਂ ਤੋਂ ਬਿ੍ਰਟੇਨ ‘’ਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀ ਅਪਣੇ ਰਿਸ਼ਤੇਦਾਰਾਂ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ, ਪੋਸਟ ਗ੍ਰੈਜੂਏਟ ਖੋਜ ਕੋਰਸਾਂ ਅਤੇ ਸਰਕਾਰ ਦੁਆਰਾ ਫੰਡ ਪ੍ਰਾਪਤ ਕੋਰਸਾਂ ਦੇ ਵਿਦਿਆਰਥੀਆਂ ਨੂੰ ਛੋਟ ਮਿਲੇਗੀ।ਵਿਦੇਸ਼ੀ ਵਿਦਿਆਰਥੀਆਂ ਦੇ ਨਾਲ ਜਾਣ ਵਾਲੇ ਲੋਕਾਂ ਦੀ ਗਿਣਤੀ ਵਧਣ ਕਾਰਨ ਬਿ੍ਰਟਿਸ਼ ਸਰਕਾਰ ਨੇ ਜਨਵਰੀ ਤੋਂ ਨਵੇਂ ਇਮੀਗ੍ਰੇਸ਼ਨ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਬਿ੍ਰਟਿਸ਼ ਯੂਨੀਵਰਸਿਟੀਆਂ ਵਿਚ ਪੜ੍ਹਨ ਵਾਲਿਆਂ ਵਿਚ ਚੀਨ ਤੋਂ ਬਾਅਦ ਭਾਰਤੀ ਵਿਦਿਆਰਥੀ ਦੂਜੇ ਨੰਬਰ ’ਤੇ ਹਨ।ਬਿ੍ਰਟੇਨ ਦੇ ਗ੍ਰਹਿ ਮੰਤਰੀ ਜੇਮਸ ਕਲੀਵਰਲੇ ਨੇ ਕਿਹਾ ਕਿ 1 ਜਨਵਰੀ ਤੋਂ ਲਾਗੂ ਹੋਏ ਵੀਜ਼ਾ ਰੂਟਾਂ ‘’ਤੇ ਪਾਬੰਦੀਆਂ ਕਾਰਨ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀ ਅਪਣੇ ਰਿਸ਼ਤੇਦਾਰਾਂ ਨੂੰ ਆਪਣੇ ਨਾਲ ਬਰਤਾਨੀਆ ਨਹੀਂ ਲਿਆ ਸਕਣਗੇ। ਸਰਕਾਰ ਨੇ ਹਜ਼ਾਰਾਂ ਲੋਕਾਂ ਦੇ ਪ੍ਰਵਾਸ ਨੂੰ ਘਟਾਉਣ ਅਤੇ ਲੋਕਾਂ ਨੂੰ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਛੇੜਛਾੜ ਕਰਨ ਤੋਂ ਰੋਕਣ ਲਈ ਨਵੇਂ ਨਿਯਮ ਲਾਗੂ ਕੀਤੇ ਹਨ।ਨੈਸ਼ਨਲ ਸਟੈਟਿਸਟਿਕਸ ਦੇ ਦਫਤਰ ਅਨੁਸਾਰ, ਦਸੰਬਰ 2022 ਤਕ 7.45 ਲੱਖ ਪ੍ਰਵਾਸੀ ਬਿ੍ਰਟੇਨ ਆਏ ਅਤੇ ਸਤੰਬਰ 2023 ਦੇ ਅੰਤ ਤਕ 1.52 ਲੱਖ ਵੀਜ਼ੇ ਵਿਦਿਆਰਥੀਆਂ ਦੇ ਆਸ਼ਰਿਤਾਂ ਨੂੰ ਜਾਰੀ ਕੀਤੇ ਗਏ ਸਨ। ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 2022 ਵਿਚ 1.39 ਲੱਖ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਬਿ੍ਰਟੇਨ ਪਹੁੰਚੇ।

Related posts

14 ਸ਼ਰਤਾਂ ‘ਤੇ ਅਮਰੀਕਾ-ਈਰਾਨ ਸਹਿਮਤ : 111 ਦਿਨਾਂ ਤੋਂ ਚੱਲ ਰਹੇ ਯੁੱਧ ਦੇ ਅੰਤ ਲਈ ਸਮਝੌਤੇ ‘ਤੇ ਦਸਤਖਤ !

admin

ਜੇ ਕਮਾਂਡਰ ਸੁਲੇਮਾਨੀ ਨਾ ਮਰਦਾ ਤਾਂ ਅੱਜ ਈਰਾਨ-ਅਮਰੀਕਾ ਸਮਝੌਤਾ ਸੰਭਵ ਨਾ ਹੁੰਦਾ – ਟਰੰਪ

admin

ਅਮਰੀਕਾ-ਈਰਾਨ ਸਮਝੌਤੇ ਤੋਂ ਬਾਅਦ 34 ਭਾਰਤੀ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਰਵਾਨਾ ਹੋਣਗੇ

admin