India

ਸੰਜੇ ਕੁੰਡੂ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਤੇ ਸੁਪਰੀਮ ਕੋਰਟ ਨੇ ਲਗਾਈ ਅੰਤਰਿਮ ਰੋਕ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਪੁਲਸ ਡਾਇਰੈਕਟਰ ਜਨਰਲ ਅਹੁਦੇ ਤੋਂ ਸੀਨੀਅਰ ਪੁਲਸ ਅਧਿਕਾਰੀ ਸੰਜੇ ਕੁੰਡੂ ਦਾ ਤਬਾਦਲਾ ਕਰਨ ਦੇ ਹਾਈ ਕੋਰਟ ਦੇ ਆਦੇਸ਼ ’ਤੇ ਬੁੱਧਵਾਰ ਨੂੰ ਅੰਤਰਿਮ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਅਧੀਨ ਰਾਜ ਸਰਕਾਰ ਵਲੋਂ ਜਾਰੀ ਤਬਾਦਲੇ ਦੇ ਆਦੇਸ਼ ਨੂੰ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ, ਜਦੋਂ ਤੱਕ ਹਾਈ ਕੋਰਟ ਕੁੰਡੂ ਦੀ ’ਰਿਕਾਲ’ ਪਟੀਸ਼ਨ ’ਤੇ ਫ਼ੈਸਲਾ ਨਹੀਂ ਲੈ ਲੈਂਦਾ। ਬੈਂਚ ਨੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਦੇ ਸਾਹਮਣੇ ਉਸ ਦੇ 26 ਦਸੰਬਰ 2023 ਦੇ ਆਦੇਸ਼ ’ਤੇ ਮੁੜ ਵਿਚਾਰ ਕਰਨ ਲਈ ਅਰਜ਼ੀ ਕਰਨ ਦੀ ਅਪੀਲ ਦਿੱਤੀ। ਨਾਲ ਹੀ, ਹਾਈ ਕੋਰਟ ਤੋਂ ਉਨ੍ਹਾਂ ਦੀ ਅਰਜ਼ੀ ’ਤੇ ਵਿਚਾਰ ਕਰਨ ਲਈ ਕਿਹਾ। ਬੈਂਚ ਨੇ ਸੀਨੀਅਰ ਪੁਲਸ ਅਧਿਕਾਰੀ ਦੀ ਪਟੀਸ਼ਨ ’ਤੇ ਜਲਦ ਸੁਣਵਾਈ ਕਰਨ ਦੀ ਗੁਹਾਰ ਮੰਗਲਵਾਰ ਨੂੰ ਸਵੀਕਾਰ ਕਰਦੇ ਹੋਏ ਮਾਮਲੇ ਨੂੰ ਤਿੰਨ ਜਨਵਰੀ ਲਈ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਸੀ।
ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ’ਵਿਸ਼ੇਸ਼ ਜ਼ਿਕਰ’ ਦੌਰਾਨ ਪੁਲਸ ਅਧਿਕਾਰੀ ਦਾ ਪੱਖ ਰੱਖਿਆ ਸੀ। ਉਨ੍ਹਾਂ ਨੇ ਇਹ ਦਾਅਵਾ ਕਰਦੇ ਹੋਏ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਗੁਹਾਰ ਲਗਾਈ ਕਿ ਹਾਈ ਕੋਰਟ ਨੇ ਪਟੀਸ਼ਨਕਰਤਾ ਦੇ ਤਬਾਦਲੇ ਦਾ ਆਦੇਸ਼ ਬਿਨਾਂ ਉਨ੍ਹਾਂ ਦਾ ਪੱਖ ਸੁਣੇ ਪਾਸ ਕੀਤਾ ਸੀ।

Related posts

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin

ਜੰਮੂ-ਕਸ਼ਮੀਰ ਵਿੱਚ ਹਾਈ ਅਲਰਟ : ਮੀਡੀਆ ਅਤੇ ਸੋਸ਼ਲ ਮੀਡੀਆ ਯੂਜ਼ਰਸ ਲਈ ਐਡਵਾਈਜ਼ਰੀ ਜਾਰੀ

admin