ਕੇਪਟਾਊਨ – ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਸੀਰੀਜ਼ ਦਾ ਦੂਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ਦੇ ਨਿਊਲੈਂਡਸ ’ਚ ਖੇਡਿਆ ਗਿਆ। ਮੈਚ ’ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਦੂਜੇ ਦਿਨ ਦੱਖਣੀ ਅਫਰੀਕਾ ਤੋਂ 79 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 3 ਵਿਕਟਾਂ ਦੇ ਨੁਕਸਾਨ ’ਤੇ 80 ਦੌੜਾਂ ਬਣਾ ਕੇ ਹਾਸਲ ਕਰ ਲਿਆ। ਭਾਰਤ ਲਈ ਯਸ਼ਸਵੀ ਜਾਇਸਵਾਲ ਨੇ 28 ਦੌੜਾਂ, ਸ਼ੁਭਮਨ ਗਿੱਲ ਨੇ 10 ਦੜਾਂ, ਰੋਹਿਤ ਵਿਰਾਟ ਕੋਹਲੀ 12 ਦੌੜਾਂ ਬਣਾ ਆਊਟ ਹੋਏ। ਰੋਹਿਤ ਸ਼ਰਮਾ ਤੇ ਸ਼੍ਰੇਅਸ ਅਈਅਰ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 17 ਤੇ 4 ਦੌੜਾਂ ਬਣਾਈਆਂ। ਸੀਰੀਜ਼ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਨੇ ਜਿੱਤਿਆ ਸੀ ਤੇ ਹੁਣ ਦੂਜਾ ਮੈਚ ਭਾਰਤ ਨੇ ਜਿੱਤਿਆ ਹੈ। ਸਿੱਟੇ ਵਜੋਂ ਸੀਰੀਜ਼ 1-1 ਨਾਲ ਬਰਾਬਰ ਰਹੀ।ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੂੰ ਉਸ ਦੀ ਪਹਿਲੀ ਪਾਰੀ ’ਚ 55 ਦੌੜਾਂ ’ਤੇ ਸਮੇਟਣ ਦੇ ਬਾਅਦ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ ’ਚ ਆਲ ਆਊਟ ਹੋ ਕੇ 153 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ 98 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਦੱਖਣੀ ਅਫਰੀਕਾ ਨੇ ਆਪਣੀ ਦੂਜੀ ਪਾਰੀ ’ਚ ਆਲ ਆਊਟ ਹੋ ਕੇ 176 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 78 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਇਸ ਟੀਚੇ ਨੂੰ ਸੌਖਿਆਂ ਹੀ ਪੂਰਾ ਕਰਕੇ ਮੈਚ ਜਿੱਤ ਲਿਆ।
