India

ਹਥਿਆਰ ਜ਼ਬਤੀ ਮਾਮਲਾ : ਐੱਨ.ਆਈ.ਏ. ਨੇ ਸ਼੍ਰੀਨਗਰ ਵਿਚ ਇਕ ਘਰ ਕੀਤਾ ਕੁਰਕ

ਸ਼੍ਰੀਨਗਰ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ’ਚ ਹਥਿਆਰਾਂ ਦੀ ਬਰਾਮਦਗੀ ਨਾਲ ਸੰਬੰਧਤ 2022 ਦੇ ਇਕ ਮਾਮਲੇ ਦੀ ਜਾਂਚ ਦੌਰਾਨ ਇਕ ਦੋਸ਼ੀ ਦੇ ਘਰ ਨੂੰ ਕੁਰਕ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੀ ਮਦਦ ਨਾਲ ਐੱਨ.ਆਈ.ਏ. ਅਧਿਕਾਰੀਆਂ ਨੇ ਸ਼੍ਰੀਨਗਰ ਦੇ ਚਨਾਪੋਰਾ ਇਲਾਕੇ ’ਚ ਮੁਸ਼ਤਾਕ ਅਹਿਮਦ ਦੇ ਘਰ ਨੂੰ ਕੁਰਕ ਲਿਆ। ਅਧਿਕਾਰੀਆਂ ਨੇ ਕਿਹਾ,’’ਇਹ ਜਾਇਦਾਦ ਉਸ ਮਾਮਲੇ ਦੇ ਸਿਲਸਿਲੇ ’ਚ ਕੁਰਕ ਕੀਤੀ ਗਈ ਹੈ ਜੋ 2022 ’ਚ 15 ਪਿਸਤੌਲਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਦੇ ਸੰਬੰਧ ’ਚ ਐੱਨ.ਆਈ.ਏ. ਜੰਮੂ ਬਰਾਂਚ ’ਚ ਦਰਜ ਕੀਤਾ ਗਿਆ ਸੀ। ਅਦਾਲਤ ਦੇ ਆਦੇਸ਼ ਦੀ ਪਾਲਣਾ ’ਚ, ਜਾਇਦਾਦ ਨੂੰ ਗੈਰ-ਕਾਨੂੰਨੀ ਰੋਕਥਾਮ ਐਕਟ (ਯੂ.ਏ.ਪੀ.ਏ.) ਦੀ ਧਾਰਾ ਦੇ ਅਧੀਨ ਜ਼ਬਤ ਕੀਤਾ ਗਿਆ ਹੈ।’’ ਦੱਸਣਯੋਗ ਹੈ ਕਿ 23 ਮਈ 2022 ਨੂੰ ਜੰਮੂ ਕਸ਼ਮੀਰ ਪੁਲਸ ਨੇ ਸ਼੍ਰੀਨਗਰ ਦੇ ਚਨਾਪੋਰਾ ਇਲਾਕੇ ’ਚ ਲਸ਼ਕਰ-ਏ-ਤੋਇਬਾ ਦੇ ਇਕ ਛਾਇਆ ਸਮੂਹ, ਰੈਜਿਸਟੈਂਸ ਫਰੰਟ ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਬਰਾਮਦ ਕੀਤੀਆਂ। ਇਸ ਮਾਮਲੇ ਨੂੰ ਸ਼ੁਰੂ ’ਚ ਜੰਮੂ ਕਸ਼ਮੀਰ ਪੁਲਸ ਵਲੋਂ ਦਰਜ ਕੀਤਾ ਗਿਆ ਸੀ ਅਤੇ ਬਾਅਦ ’ਚ ਜਾਂਚ ਨੂੰ ਵਿਆਪਕ ਬਣਾਉਣ ਲਈ ਇਸ ਨੂੰ ਐੱਨ.ਆਈ.ਏ. ਨੇ ਆਪਣੇ ਹੱਥ ’ਚ ਲੈ ਲਿਆ।

Related posts

ਧਾਰਮਿਕ ਸਰਗਰਮੀਆਂ ਲਈ ਸੜਕਾਂ ਨੂੰ ਰੋਕਣਾ ਗੈਰ-ਕਾਨੂੰਨੀ ਹੈ – ਸੁਪਰੀਮ ਕੋਰਟ

admin

ਮੋਦੀ ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਮੇਤ ਕਈ ਵਿਸ਼ਵ ਨੇਤਾ ਆਸਟ੍ਰੇਲੀਆ ਦਾ ਦੌਰਾ ਕਰਨਗੇ !

admin

ਜਾਅਲੀ ਵੋਟ ਪਾਉਣ ਦੀਆਂ ਕੋਸ਼ਿਸ਼ਾਂ ‘ਤੇ ਜੇਲ੍ਹ ਦੀ ਸਜ਼ਾ ਹੋਵੇਗੀ !

admin