Punjab

ਪੰਜਾਬ ਦੇ ਕਾਰੋਬਾਰੀ ਪੰਜਾਬ ਛੱਡ ਕੇ ਭੱਜ ਰਹੇ : ਚੰਦੂਮਾਜਰਾ 

ਸ਼੍ਰੀ ਚਮਕੌਰ ਸਾਹਿਬ – ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਪੰਜਾਬ ਦੇ ਲੋਕਾਂ ਵਿੱਚ ਜੱਗ ਜਾਹਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਹਿਲੀ ਫਰਵਰੀ ਨੂੰ ` ਪੰਜਾਬ ਬਚਾਓ ਮਾਰਚ ʼ ਆਰੰਭਿਆ ਜਾਵੇਗਾ ਜੋ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਨਾਕਾਮੀਆਂ , ਮਾੜੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਆਦਿ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ 10 ਜਨਵਰੀ ਤੋਂ ਸ਼ੁਰੂ ਹੋ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਸੰਗਤ ਨੂੰ ਪ੍ਰੇਰਿਤ ਕਰਨ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਅੱਜ ਸਹਿਮ ਦੇ ਮਾਹੌਲ ਵਿੱਚ ਭੈਭੀਤ ਹੋ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਕਾਰੋਬਾਰੀ ਪੰਜਾਬ ਛੱਡ ਕੇ ਭੱਜ ਰਹੇ ਹਨ , ਕਿਉਂਕਿ ਪੰਜਾਬ ਦੀ ਸਾਂਭ ਸੰਭਾਲ ਕਰਨ ਵਾਲਾ ਅਤੇ ਕੋਈ ਵੀ ਵਾਲੀ ਵਾਰਿਸ ਨਜ਼ਰ ਨਹੀਂ ਆ ਰਿਹਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੰਜਾਬ ਅਤੇ ਲੋਕ ਵਿਰੋਧੀ ਨੀਤੀਆਂ ਦੀ ਬਦੌਲਤ ਪੰਜਾਬ ਆਰਥਿਕ ਕੰਗਾਲੀ ਤੇ ਪਹੁੰਚ ਚੁੱਕਾ ਹੈ ਪਰ ਸਰਕਾਰ ਨੂੰ ਇਸ ਦੀ ਕੋਈ ਪ੍ਰਵਾਹ ਤੱਕ ਨਹੀਂ ਹੈ । ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਸਰਕਾਰ ਦੀਆਂ ਨਲਾਇਕੀਆਂ, ਫਜੂਲ ਖਰਚੇ ਅਤੇ ਆਪ ਹੁਦਰੀਆਂ ਕਰਕੇ ਹੋ ਰਿਹਾ ਹੈ । ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਦਾ ਭਵਿੱਖ ਅੱਜ ਧੁੰਦਲਾ ਨਜ਼ਰ ਆ ਰਿਹਾ ਹੈ ਅਤੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਇਹ ਪਾਰਟੀ ਇਮਾਨਦਾਰ ਨਹੀਂ ਸਗੋਂ ਕੱਟੜ ਬੇਈਮਾਨ ਹੈ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ, ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਯੂਥ ਆਗੂ ਲਖਵੀਰ ਸਿੰਘ ਲੱਖੀ, ਭਾਈ ਪਰਮਿੰਦਰ ਸਿੰਘ ਸੇਖੋਂ , ਅਮਰਜੀਤ ਸਿੰਘ ਢਿੱਲੋਂ, ਸਰਪੰਚ ਪਰਮਜੀਤ ਸਿੰਘ ਅਤੇ ਅਮਰਿੰਦਰ ਸਿੰਘ ਆਦਿ ਹਾਜਰ ਸਨ ।

Related posts

ਜਮਹੂਰੀ ਅਧਿਕਾਰ ਸਭਾ ਵੱਲੋਂ ਯੂਪੀ ਦੇ ਸੰਭਲ ਕਸਬੇ ‘ਚ ਫਿਰਕੂ ਹਿੰਸਾ ਵਿੱਚ 5 ਮੁਸਲਿਮ ਨੌਜਵਾਨਾਂ ਦੀ ਮਾਰੇ ਜਾਣ ਦੀ ਸਖ਼ਤ ਨਿੰਦਾ 

admin

ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਭਗਤ ਨਾਮਦੇਵ ਜੀ ਨਿਵਾਸ ਦਾ ਰੱਖਿਆ ਨੀਂਹ ਪੱਥਰ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਨਿਰੰਤਰ ਕਾਰਜ -ਐਡਵੋਕੇਟ ਧਾਮੀ

Bunty

ਰੇਲਵੇ ਟ੍ਰੈਕਾਂ ‘ਤੇ ਬੈਠੇ ਕਿਸਾਨਾਂ ਖਿਲਾਫ਼ ਦਰਜ ਪਰਚੇ ਹੋਣਗੇ ਵਾਪਸ

Bunty