International

ਪਾਕਿਸਤਾਨ ’ਚ ਹਮਲੇ ’ਚ ਚਾਰ ਲੋਕਾਂ ਦੀ ਮੌਤ, ਤਿੰਨ ਜ਼ਖਮੀ

ਪੇਸ਼ਾਵਰ – ਪਾਕਿਸਤਾਨ ਦੇ ਅਸ਼ਾਂਤ ਖੈਬਰ-ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਦੋ ਵਾਹਨਾਂ ’ਤੇ ਗੋਲੀਬਾਰੀ ਕੀਤੀ, ਜਿਸ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।ਮੁਤਾਬਕ ਜ਼ਿਲ੍ਹਾ ਪੁਲਸ ਅਧਿਕਾਰੀ (ਡੀ.ਪੀ.ਓ) ਮੁਹੰਮਦ ਇਮਰਾਨ ਨੇ ਦੱਸਿਆ ਕਿ ਆਟੋਮੈਟਿਕ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਪਾਰਾਚਿਨਾਰ ਤੋਂ ਪੇਸ਼ਾਵਰ ਦੇ ਰਸਤੇ ’ਤੇ ਦੋ ਵਾਹਨਾਂ ਨੂੰ ਨਿਸ਼ਾਨਾ ਬਣਾਇਆ।
ਉਨ੍ਹਾਂ ਦੱਸਿਆ ਕਿ ਖੁਰਰਮ ਜ਼ਿਲ੍ਹੇ ਦੇ ਸੱਦਾ ਬਾਜ਼ਾਰ ਨੇੜੇ ਹੋਏ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੁਰੱਖਿਆ ਮੁਲਾਜ਼ਮ ਵੀ ਸ਼ਾਮਲ ਹਨ। ਡੀ.ਪੀ.ਓ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਕਿਸੇ ਵੀ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਖੇਤਰ ਵਿੱਚ ਸੁੰਨੀ ਅਤੇ ਸ਼ੀਆ ਦਰਮਿਆਨ ਫਿਰਕੂ ਝੜਪਾਂ ਹੁੰਦੀਆਂ ਰਹਿੰਦੀਆਂ ਹਨ। ਪਾਰਾਚਿਨਾਰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ ਡਾਕਟਰ ਕੈਸਰ ਅੱਬਾਸ ਨੇ ਪੁਸ਼ਟੀ ਕੀਤੀ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Related posts

ਇਟਲੀ ‘ਚ 2 ਸਿੱਖਾਂ ਦੇ ਕਤਲ ਤੋਂ ਬਾਅਦ ਵਿਸਾਖੀ ਸਬੰਧੀ ਨਗਰ ਕੀਰਤਨ ਪ੍ਰੋਗ੍ਰਾਮ ਰੱਦ !

admin

ਬਿਨਾਂ ਪਰਮਿਟ ਹੱਜ ਕਰਨ ‘ਤੇ 25 ਲੱਖ ਰੁਪਏ ਜੁਰਮਾਨਾ ਹੋ ਸਕਦਾ !

admin

ਈਰਾਨ ਨੇ ਅਮਰੀਕਾ ਉਪਰ ਯੁੱਧ ਨੂੰ ਭੜਕਾਉਣ ਦਾ ਦੋਸ਼ ਲਗਾਇਆ

admin