India

ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ਲਈ ਜਨਤਾ ਤੋਂ ਮੰਗੇ ਸੁਝਾਅ

ਨਵੀਂ ਦਿੱਲੀ – ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਬਣੀ ਕਮੇਟੀ ਨੇ ‘ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ ਲਈ ਮੌਜੂਦਾ ਕਾਨੂੰਨੀ ਪ੍ਰਸ਼ਾਸਨਿਕ ਢਾਂਚੇ ’ਚ ਢੁੱਕਵੇਂ ਬਦਲਾਅ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਹਨ। ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਜਾਰੀ ਕਰ ਕੇ ਕਿਹਾ ਕਿ 15 ਜਨਵਰੀ ਤੱਕ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ। ਨੋਟਿਸ ’ਚ ਕਿਹਾ ਗਿਆ ਹੈ ਕਿ ਸੁਝਾਅ ਕਮੇਟੀ ਦੀ ਵੈੱਬਸਾਈਟ ’ਤੇ ਦਿੱਤੇ ਜਾ ਸਕਦੇ ਹਨ ਜਾਂ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ। ਕਮੇਟੀ ਦਾ ਗਠਨ ਪਿਛਲੇ ਸਾਲ ਸਤੰਬਰ ’ਚ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸ ਨੇ 2 ਮੀਟਿੰਗਾਂ ਕੀਤੀਆਂ ਹਨ। ਇਸ ਨੇ ਹਾਲ ਹੀ ’ਚ ਸਿਆਸੀ ਪਾਰਟੀਆਂ ਨੂੰ ਪੱਤਰ ਲਿਖ ਕੇ ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ ਬਾਰੇ ਉਨ੍ਹਾਂ ਦੇ ਵਿਚਾਰ ਮੰਗੇ ਸਨ। ਇਹ ਪੱਤਰ 6 ਰਾਸ਼ਟਰੀ ਦਲਾਂ, 22 ਸੂਬਾਈ ਪਾਰਟੀਆਂ ਅਤੇ 7 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਦਲਾਂ ਨੂੰ ਭੇਜੇ ਗਏ ਸਨ।

Related posts

Mission Axiom-4 : ਕਿਸਾਨ ਬਣ ਗਿਆ ਸੁਭਾਂਸ਼ੂ ਪੁਲਾੜ ਦੇ ਵਿੱਚ !

admin

ਕੇਰਲ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ: ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 6 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

Bunty

ਸੰਵਿਧਾਨ ਬਦਲਣ ਦਾ ਸੁਪਨਾ ਨਾ ਦੇਖੇ ਭਾਜਪਾ : ਰਾਹੁਲ

Bunty