India

ਸਾਨੂੰ ਆਪਣੇ ਗੁਰੂਆਂ ਦੀ ਸਲਾਹ ਅਨੁਸਾਰ ਕਰਨੀ ਚਾਹੀਦੀ ਹੈ ਖੇਤੀ : ਪੀਐਮ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ’ਚ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਸਮੇਤ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ ਲਾਭਪਾਤਰੀ ਸ਼ਾਮਲ ਹੋਏ। ਪੰਜਾਬ ਦੇ ਗੁਰਦਾਸਪੁਰ ਦੇ ਗੁਰਵਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਵਿਕਸਿਤ ਭਾਰਤ ਯਾਤਰਾ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਖੇਤੀਬਾੜੀ ਖੇਤਰ ’ਚ ਸਰਵਉੱਚ ਮੁਨਾਫ਼ਾ ਕਮਾਉਣ ਲਈ ਕਿਸਾਨ ਛੋਟੇ ਸਮੂਹਾਂ ਨੂੰ ਸੰਗਠਿਤ ਹੋ ਗਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦਾ ਕਿਸਾਨਾਂ ਦਾ ਸਮੂਹ ਹਰ ਤਰ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤ ਖੇਤੀ ’ਤੇ ਕੰਮ ਕਰ ਰਿਹਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਮਸ਼ੀਨਰੀ ’ਤੇ ਸਬਸਿਡੀ ਵੀ ਮਿਲੀ ਹੈ। ਇਸ ਨਾਲ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਮਿੱਟੀ ਦੇ ਸੁਧਾਰ ’ਚ ਵੀ ਮਦਦ ਮਿਲੀ। ਸ਼੍ਰੀ ਬਾਜਵਾ ਨੇ ਸਰਕਾਰ ਦੇ ਸਹਿਯੋਗ ਨਾਲ ਗੁਰਦਾਸਪੁਰ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਗਿਰਾਵਟ ਆਉਣ ਦੀ ਜਾਣਕਾਰੀ ਦਿੱਤੀ। ਖੇਤਰ ’ਚ ਐੱਫ.ਪੀ.ਓ. ਸੰਬੰਧੀ ਗਤੀਵਿਧੀਆਂ ਵੀ ਚੱਲ ਰਹੀਆਂ ਹਨ। ਕਸਟਮ ਹਾਇਰਿੰਗ ਯੋਜਨਾ ਨਾਲ 50 ਕਿਲੋਮੀਟਰ ਦੇ ਦਾਇਰੇ ’ਚ ਛੋਟੇ ਕਿਸਾਨਾਂ ਨੂੰ ਮਦਦ ਮਿਲ ਰਹੀ ਹੈ। ਸ਼੍ਰੀ ਬਾਜਵਾ ਨੇ ਕਿਹਾ,’’ਹੁਣ ਕਿਸਾਨ ਨੂੰ ਲੱਗ ਰਿਹਾ ਹੈ ਕਿ ਉਸ ਨੂੰ ਉੱਚਿਤ ਸਮਰਥਨ ਮਿਲੇਗਾ।’’ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ’ਮੋਦੀ ਹੈ ਤਾਂ ਮੁਮਕਿਨ ਹੈ’ ਤੋਂ ਬਹੁਤ ਉਮੀਦਾਂ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇਸ ਲਈ ਸੰਭਵ ਹੈ, ਕਿਉਂਕਿ ਕਿਸਾਨ ਉਨ੍ਹਾਂ ਦੀ ਅਪੀਲ ਨੂੰ ਸੁਣਦੇ ਹਨ। ਪ੍ਰਧਾਨ ਮੰਤਰੀ ਨੇ ਟਿਕਾਊ ਖੇਤੀ ਲਈ ਆਪਣੀ ਅਪੀਲ ਦੋਹਰਾਈ। ਪ੍ਰਧਾਨ ਮੰਤਰੀ ਨੇ ਕਿਹਾ,’’ਸਾਨੂੰ ਆਪਣੇ ਗੁਰੂਆਂ ਦੀ ਸਲਾਹ ਅਨੁਸਾਰ ਖੇਤੀ ਕਰਨੀ ਚਾਹੀਦੀ ਹੈ ਅਤੇ ਧਰਤੀ ਮਾਂ ਦੀ ਰੱਖਿਆ ਕਰਨੀ ਚਾਹੀਦੀ ਹੈ।

Related posts

ਹੁਣ ਕੇਰਲਮ ਕਹਾਏਗਾ ਕੇਰਲਾ !

admin

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin