International

“ਗਾਜ਼ਾ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਜਾਂ ਨਾਗਰਿਕਾਂ ਨੂੰ ਉਜਾੜਨ ਦਾ ਕੋਈ ਇਰਾਦਾ ਨਹੀਂ: ਨੇਤਨਯਾਹੂ

ਯੇਰੂਸ਼ਲਮ – ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਅਤੇ ਉਸ ਤੋਂ ਬਾਅਦ ਗਾਜ਼ਾ ਪੱਟੀ ‘’ਤੇ ਇਜ਼ਰਾਇਲੀ ਫੌਜ ਦੇ ਜਵਾਬੀ ਹਮਲੇ ਨੂੰ ਤਿੰਨ ਮਹੀਨੇ ਬੀਤ ਚੁੱਕੇ ਹਨ। ਇਸ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਗਾਜ਼ਾ ‘’ਤੇ ਕਬਜ਼ੇ ਨੂੰ ਲੈ ਕੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਨੇਤਨਯਾਹੂ ਨੇ ਕਿਹਾ ਹੈ ਕਿ ਇਜ਼ਰਾਈਲ ਦਾ “ਗਾਜ਼ਾ ‘’ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਜਾਂ ਨਾਗਰਿਕਾਂ ਨੂੰ ਉਜਾੜਨ ਦਾ ਕੋਈ ਇਰਾਦਾ ਨਹੀਂ ਹੈ।” ਦੱਖਣੀ ਅਫਰੀਕਾ ਨੇ ਗਾਜ਼ਾ ਪੱਟੀ ਵਿੱਚ ਕੀਤੇ ਗਏ ਇਸ ਕਤਲੇਆਮ ਲਈ ਇਜ਼ਰਾਈਲ ਦੇ ਖਿਲਾਫ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਅਦਾਲਤ (ਆਈਸੀਜੇ) ਵਿੱਚ ਕੇਸ ਸ਼ੁਰੂ ਕੀਤਾ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਨੂੰ ਰੱਦ ਕਰ ਦਿੱਤਾ ਹੈ।ਉਨ੍ਹਾਂ ਕਿਹਾ, “ਅਸੀਂ ਅਜਿਹਾ ਅੰਤਰਰਾਸ਼ਟਰੀ ਕਾਨੂੰਨ ਦੀ ਪੂਰੀ ਪਾਲਣਾ ਕਰਦੇ ਹੋਏ ਕਰ ਰਹੇ ਹਾਂ। ਇਜ਼ਰਾਈਲੀ ਫੌਜ ਨਾਗਰਿਕਾਂ ਦੀ ਮੌਤ ਨੂੰ ਘੱਟ ਤੋਂ ਘੱਟ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਹਮਾਸ ਫਲਸਤੀਨੀ ਮੌਤਾਂ ਦੀ ਗਿਣਤੀ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।””ਸਾਡਾ ਟੀਚਾ ਗਾਜ਼ਾ ਨੂੰ ਹਮਾਸ ਦੇ ਅੱਤਵਾਦੀਆਂ ਤੋਂ ਆਜ਼ਾਦ ਕਰਨਾ ਅਤੇ ਸਾਡੇ ਬੰਧਕਾਂ ਨੂੰ ਆਜ਼ਾਦ ਕਰਨਾ ਹੈ, ਹਮਾਸ ਨੇ 253 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਦਕਿ 132 ਲੋਕ ਅਜੇ ਵੀ ਗਾਜ਼ਾ ‘’ਚ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਚੱਲ ਰਹੇ ਇਜ਼ਰਾਈਲੀ ਹਮਲੇ ਵਿੱਚ ਫਲਸਤੀਨੀਆਂ ਦੀ ਮੌਤ ਦੀ ਗਿਣਤੀ 23,357 ਹੋ ਗਈ ਹੈ। ਇਸ ਦੇ ਨਾਲ ਹੀ ਗਾਜ਼ਾ ਦੀ 2.3 ਮਿਲੀਅਨ ਆਬਾਦੀ ਵਿੱਚੋਂ ਲਗਭਗ 1.9 ਮਿਲੀਅਨ ਲੋਕ ਬੇਘਰ ਹੋ ਗਏ ਹਨ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin