India

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਬਣੀ ਸਹਿਮਤੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤਿ੍ਰਣਮੂਲ ਕਾਂਗਰਸ, ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਸ੍ਰੀ ਖੜਗੇ ਦੀ ਗਠਜੋੜ ਦੇ ਚੇਅਰਮੈਨ ਵਜੋਂ ਨਿਯੁਕਤੀ ’ਤੇ ਸਹਿਮਤੀ ਬਣ ਗਈ ਹੈ। ਨਿਯੁਕਤੀ ਬਾਰੇ ਐਲਾਨ ਛੇਤੀ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਨੇਤਾਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਬਲਾਕ ਦਾ ਕਨਵੀਨਰ ਬਣਾਉਣ ਦਾ ਵੀ ਫੈਸਲਾ ਕੀਤਾ ਹੈ ਪਰ ਅੰਤਿਮ ਫੈਸਲਾ ਉਨ੍ਹਾਂ ਪਾਰਟੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਵੇਗਾ ਜਿਨ੍ਹਾਂ ਦੇ ਨੁਮਾਇੰਦੇ ਮੀਟਿੰਗ ਵਿੱਚ ਮੌਜੂਦ ਨਹੀਂ ਸਨ। ਆਗਾਮੀ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਮੁਕਾਬਲਾ ਕਰਨ ਲਈ 28 ਵਿਰੋਧੀ ਪਾਰਟੀਆਂ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੇ ਬੈਨਰ ਹੇਠ ਇਕੱਠੀਆਂ ਹੋ ਗਈਆਂ ਹਨ।

Related posts

ਵਾਰਾਣਸੀ ਨੂੰ 2200 ਕਰੋੜ ਰੁਪਏ ਦਾ ਤੋਹਫ਼ਾ ਮਿਲਿਆ !

admin

ਸੀਜੇਆਈ ਐੱਨਵੀ ਰਮਨਾ ਨੇ ਕਿਹਾ,ਸ਼ਾਸਕਾਂ ’ਚ ਹੁੰਦੀਆਂ ਹਨ 14 ਖ਼ਰਾਬ ਗੱਲਾਂ ਜਿਨ੍ਹਾਂ ਤੋਂ ਉਨ੍ਹਾਂ ਨੂੰ ਬਚਣਾ ਚਾਹੀਦੈ

Bunty

ਦੇਸ਼ ‘ਚ ਕੱਲ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਵੇਗੀ ਪੂਰੀ ਤਰ੍ਹਾਂ ਪਾਬੰਦੀ

Bunty