Punjab

ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਤੇ ਗਤੀਸ਼ੀਲ ਆਗੂ ਰਣਬੀਰ ਸਿੰਘ ਢਿੱਲੋਂ ਰਾਣਾ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਨਿਯੁਕਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ, ਗਤੀਸ਼ੀਲ ਤੇ ਸਖ਼ਤ ਮਿਹਨਤੀ ਆਗੂ ਸਰਦਾਰ ਰਣਬੀਰ ਸਿੰਘ ਢਿੱਲੋਂ ਰਾਣਾ ਨੂੰ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਰਾਣਾ ਇਕ ਮਿਹਨਤੀ ਤੇ ਨੌਜਵਾਨ ਆਗੂ ਹੈ ਜੋ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ ਰਲ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ। ਉਹਨਾਂ ਕਿਹਾ ਕਿ ਐਸ ਓ ਆਈ ਦੀਆਂ ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਤੇ ਕੁਝ ਬਾਹਰਲੀਆਂ ਯੂਨੀਵਰਸਿਟੀਆਂ ਵਿਚ ਸ਼ਾਖ਼ਾਵਾਂ ਹਨ। ਉਹਨਾਂ ਕਿਹਾ ਕਿ ਨੌਜਵਾਨ ਸ਼ਕਤੀ ਇਸ ਵੇਲੇ ਸਭ ਤੋਂ ਮਜ਼ਬੂਤ ਹੈ ਤੇ ਨੌਜਵਾਨਾਂ ਨ ਸਮਝ ਲਿਆ ਹੈ ਕਿ ਕਾਂਗਰਸ ਤੇ ਆਪ ਨੇ ਨੌਜਵਾਨ ਵਰਗ ਨਾਲ ਧੋਖਾ ਕੀਤਾ ਹੈ ਅਤੇ ਹੁਣ ਉਹ ਐਸ ਓ ਆਈ ਜ਼ਰੀਏ ਅਕਾਲੀ ਦਲ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਉਹਨਾਂ ਨੇ ਐਸ ਓ ਆਈ ਦੇ ਕੌਮੀ ਪ੍ਰਧਾਨ ਨੂੰ ਨਵੀਂ ਨਿਯੁਕਤੀ ਲਈ ਸ਼ੁਭ ਇੱਛਾਵਾਂ ਵੀ ਭੇਂਟ ਕੀਤੀਆਂ।

Related posts

ਭਾਜਪਾ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ – ਮੁੱਖ-ਮੰਤਰੀ ਮਾਨ

admin

ਮਹਿਲਾ ਰਾਖਵਾਂਕਰਨ ਨੂੰ ਚੋਣਾਂ ਦੀ ਆੜ ‘ਚ ਮੁੜ ਕਿਉਂ ਲਿਆਂਦਾ ਜਾ ਰਿਹਾ – ਹਰਸਿਮਰਤ ਕੌਰ ਬਾਦਲ

admin

ਭਾਰਤ ਸਰਕਾਰ ਵੱਲੋਂ ਪੰਜਾਬ ਲਈ ਖਰੀਦ ਨਿਯਮਾਂ ਵਿੱਚ ਢਿੱਲ ਨੂੰ ਮਨਜ਼ੂਰੀ

admin