India

ਰਾਮ ਰਾਜ ਤੋਂ ਪ੍ਰੇਰਣਾ ਲੈ ਕੇ ਕੰਮ ਕਰ ਰਹੀ ਹੈ ਦਿੱਲੀ ਸਰਕਾਰ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ’ਚ ਬਣੇ ਰਾਮ ਮੰਦਰ ’ਚ ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਮਾਣ ਦੀ ਗੱਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਸ਼੍ਰੀਰਾਮ ਦੇ ਜੀਵਨ ਤੋਂ ਪ੍ਰੇਰਣਾ ਮਿਲਦੀ ਹੈ। ਭਗਵਾਨ ਰਾਮ ਜਾਤੀ ਦੇ ਆਧਾਰ ’ਤੇ ਭੇਦਭਾਵ ਨਹੀਂ ਕਰਦੇ ਸਨ। ਉਨ੍ਹਾਂ ਨੇ ਮਾਤਾ ਸ਼ਬਰੀ ਦੇ ਜੂਠੇ ਬੇਰ ਖਾਦੇ ਸਨ ਪਰ ਅੱਜ ਸਾਡਾ ਸਮਾਜ ਜਾਤੀ ਦੇ ਆਧਾਰ ’ਤੇ ਵੰਡਿਆ ਹੋਇਆ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਰਾਮ ਰਾਜ ਤੋਂ ਪ੍ਰੇਰਣਾ ਲੈ ਕੇ ਹੀ ਦਿੱਲੀ ’ਚ ਸਭ ਲਈ ਕੰਮ ਕੀਤਾ। ਕੇਜਰੀਵਾਲ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਛੱਤਰਸਾਲ ਸਟੇਡੀਅਮ ’ਚ ਆਯੋਜਿਤ ਗਣਤੰਤਰ ਦਿਵਸ ਸਮਾਰੋਹ ’ਚ ਇਹ ਗੱਲ ਆਖੀ। ਕੇਜਰੀਵਾਲ ਨੇ ਕਿਹਾ ਕਿ 22 ਜਨਵਰੀ ਦੇ ਦਿਨ ਅਯੁੱਧਿਆ ਵਿਚ ਸ਼੍ਰੀਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਹ ਪੂਰੇ ਭਾਰਤ ਅਤੇ ਦੁਨੀਆ ਲਈ ਖੁਸ਼ੀ ਅਤੇ ਮਾਣ ਦੀ ਗੱਲ ਹੈ। ਸਾਨੂੰ ਸਾਰਿਆਂ ਨੂੰ ਰਾਮ ਲੱਲਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਲੋੜ ਹੈ।ਰਾਮ ਰਾਜ ਤੋਂ ਪ੍ਰੇਰਣਾ ਲੈਂਦੇ ਹੋਏ ਦਿੱਲੀ ਸਰਕਾਰ ਬਜ਼ੁਰਗਾਂ ਨੂੰ ਸਨਮਾਨ ਦਿੰਦੀ ਹੈ। ਸਾਰਿਆਂ ਨੂੰ 7 ਦਿਨ 24 ਘੰਟੇ ਬਿਜਲੀ ਸਪਲਾਈ ਕਰਦੀ ਹੈ ਅਤੇ ਮੁਫ਼ਤ ਪਾਣੀ ਦੀ ਸਪਲਾਈ ਕਰਦੀ ਹੈ। ਦਿੱਲੀ ਸਰਕਾਰ ਸਾਰਿਆਂ ਲਈ ਚੰਗੀ ਸਿੱਖਿਆ ਅਤੇ ਚੰਗੀ ਸਿਹਤ ’ਤੇ ਧਿਆਨ ਕੇਂਦਰਿਤ ਕਰਦਿਆਂ ’ਰਾਮ ਰਾਜ’ ਦੀ ਪ੍ਰੇਰਣਾ ਨਾਲ ਕੰਮ ਕਰ ਰਹੀ ਹੈ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin