ਅਮ੍ਰਿਤਸਰ – ਗੁਰੂ ਨਗਰੀ ਤੋਂ 1 ਫ਼ਰਵਰੀ ਨੂੰ ਆਪ ਸਰਕਾਰ ਨੂੰ ਘੇਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਮਰਕੱਸੇ ਕਰ ਲਏ ਹਨ। ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਿਆਦਾ ਦੀ ਉਲੰਘਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਦੁਪਹਿਰ12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਹੈ। ਉਥੇ ਹੀ 1 ਫਰਵਰੀ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਜਰਨਲ ੲਜਲਾਸ ਦੀ ਪ੍ਰਧਾਨਗੀ ਕਰਨਗੇ। ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਵੱਲੋਂ 24 ਜਨਵਰੀ ਨੂੰ ਅੰਤ੍ਰਿੰਗ ਕਮੇਟੀ ਦੇ ਫੈਂਸਲੇ ਅਨੁਸਾਰ ਵਿਸ਼ੇਸ਼ ਜਰਨਲ ਇਜਲਾਸ ਲਈ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤਾ ਹੈ। ਇਥੇ ਇਜਲਾਸ ਦੀਆਂ ਤਿਆਰੀਆਂ ਵੀ ਜੰਗੀ ਪੱਧਰ’ਤੇ ਕੀਤੀਆਂ ਜਾ ਰਹੀਆਂ ਹਨ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਨਗੇ, ਜੋ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪੰਜਾਬ ਬਚਾਓ ਯਾਤਰਾ ਅਟਾਰੀ ਸਰਹੱਦ ਤੋਂ 1 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਯਾਤਰਾ ਸ਼ੁਰੂ ਕਰਨਗੇ। ਇਹ ਯਾਤਰਾ ਆਪ ਸਰਕਾਰ ਦੇ ਖਿਲਾਫ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੰਮਾਂ ਨੂੰ ਉਜਾਗਰ ਕਰਦੀ 1 ਫਰਵਰੀ ਨੂੰ ਅਟਾਰੀ ਤੇ ਰਾਜਾਸਾਂਸੀ, 2 ਫਰਵਰੀ ਨੂੰ ਅਜਨਾਲਾ ਤੇ ਮਜੀਠਾ, 5 ਫਰਵਰੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪੰਜ ਹਲਕਿਆਂ, 6 ਫਰਵਰੀ ਨੂੰ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ, 7 ਫਰਵਰੀ ਨੂੰ ਖਡੂਰ ਸਾਹਿਬ ਤੇ ਤਰਨਤਾਰਨ, 8 ਫਰਵਰੀ ਨੂੰ ਪੱਟੀ ਅਤੇ ਖੇਮਕਰਨ, 9 ਫਰਵਰੀ ਨੂੰ ਜ਼ੀਰਾ ਅਤੇ ਫਿਰੋਜ਼ਪੁਰ ਸ਼ਹਿਰ, 12 ਫਰਵਰੀ ਨੂੰ ਫਿਰੋਜ਼ਪੁਰ ਦਿਹਾਤੀ ਤੇ ਫਰੀਦਕੋਟ, 13 ਫਰਵਰੀ ਫਰਵਰੀ ਨੂੰ ਕੋਟਕਪੁਰਾ ਅਤੇ ਜੈਤੋਂ, 14 ਫਰਵਰੀ ਨੂੰ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ, 15 ਫਰਵਰੀ ਨੂੰ ਗੁਰੂ ਹਰਿਸਹਾਏ ਤੇ ਜਲਾਲਾਬਾਦ, 16 ਫਰਵਰੀ ਨੂੰ ਫਾਜ਼ਿਲਕਾ ਅਤੇ ਅਬੋਹਰ, 19 ਫਰਵਰੀ ਨੂੰ ਬੱਲੂਆਣਾ ਤੇ ਮਲੌਟ, 20 ਫਰਵਰੀ ਨੂੰ ਲੰਬੀ ਤੇ ਬਠਿੰਡਾ ਦਿਹਾਤੀ, 21 ਫਰਵਰੀ ਨੂੰ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ, 22 ਫਰਵਰੀ ਨੂੰ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ, 23 ਫਰਵਰੀ ਨੂੰ ਧਰਮਕੋਟ ਅਤੇ ਮੋਗਾ, 26 ਫਰਵਰੀ ਨੂੰ ਰਾਮਪੁਰਾ ਅਤੇ ਮੌੜ ਮੰਡੀ, 27 ਫਰਵਰੀ ਨੂੰ ਬੁਢਲਾਡਾ ਅਤੇ ਮਾਨਸਾ ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਹਲਕਿਆਂ ਵਿਚ ਜਾਵੇਗੀ।
