India

ਸਮਾਵੇਸ਼ੀ ਅਤੇ ਨਵੀਨਤਾਕਾਰੀ ਹੋਣ ਦੇ ਨਾਲ ਹੀ ਭਵਿੱਖ ਦੇ ਨਿਰਮਾਣ ਦੀ ਗਾਰੰਟੀ ਹੈ ਬਜਟ : ਪੀ.ਐਮ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਅੰਤਰਿਮ ਆਮ ਬਜਟ ਸਮਾਵੇਸ਼ੀ ਅਤੇ ਨਵੀਨਤਾਕਾਰੀ ਹੋਣ ਦੇ ਨਾਲ ਹੀ ਦੇਸ਼ ਦੇ ਭਵਿੱਖ ਦੇ ਨਿਰਮਾਣ ਦਾ ਬਜਟ ਹੈ ਜੋ ਵਿਕਸਤ ਭਾਰਤ ਦੇ ਚਾਰ ਥੰਮ੍ਹਾਂ ਯਾਨੀ ਨੌਜਵਾਨ, ਗਰੀਬ, ਔਰਤਾਂ ਅਤੇ ਕਿਸਾਨਾਂ ਨੂੰ ਮਜ਼ਬੂਤ ਬਣਾਏਗਾ।ਬਜਟ ਪੇਸ਼ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਇਹ ਵੀ ਕਿਹਾ ਕਿ ਇਹ ਬਜਟ 2047 ਦੇ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ??ਕਰਨ ਦੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਬਜਟ ਇਕ ਸਮਾਵੇਸ਼ੀ ਅਤੇ ਨਵੀਨਤਾਕਾਰੀ ਬਜਟ ਹੈ। ਇਸ ਬਜਟ ਵਿਚ ਨਿਰੰਤਰਤਾ ਦਾ ਭਰੋਸਾ ਹੈ। ਇਹ ਬਜਟ ਵਿਕਸਤ ਭਾਰਤ ਦੇ ਚਾਰ ਥੰਮ੍ਹ ਨੌਜਵਾਨਾਂ, ਗਰੀਬਾਂ, ਔਰਤਾਂ ਅਤੇ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰੇਗਾ। ਇਹ ਬਜਟ ਦੇਸ਼ ਦੇ ਭਵਿੱਖ ਦੇ ਨਿਰਮਾਣ ਦਾ ਬਜਟ ਹੈ। ਵਿਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੰਦੇ ਹੋਏ ਮੋਦੀ ਨੇ ਕਿਹਾ ਕਿ ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਦੀ ਗਾਰੰਟੀ ਹੈ।

Related posts

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ

admin

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin