International

ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਲਈ 30 ਹੋਰ ਨਾਮ ਜਾਰੀ ਕੀਤੇ

ਪੇਈਚਿੰਗ – ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ’ਤੇ ਆਪਣੇ ਦਾਅਵੇ ਦੀ ਕੋਸ਼ਿਸ਼ ਤਹਿਤ ਇਸ ਭਾਰਤੀ ਰਾਜ ਵਿੱਚ ਵੱਖ-ਵੱਖ ਥਾਵਾਂ ਦੇ 30 ਨਵੇਂ ਨਾਵਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ। ਭਾਰਤ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰਦਾ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਇਹ ਸੂਬਾ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨੂੰ ‘ਕਾਲਪਨਿਕ’ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ। ਚੀਨੀ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ ‘ਜੰਗਨਾਨ’ ਵਿੱਚ ਭੂਗੋਲਿਕ ਨਾਵਾਂ ਦੀ ਚੌਥੀ ਸੂਚੀ ਜਾਰੀ ਕੀਤੀ। ਚੀਨ ਅਰੁਣਾਚਲ ਪ੍ਰਦੇਸ਼ ਨੂੰ ‘ਜੰਗਨਾਨ’ ਕਹਿੰਦਾ ਹੈ ਅਤੇ ਰਾਜ ਨੂੰ ਦੱਖਣੀ ਤਿੱਬਤ ਦਾ ਹਿੱਸਾ ਹੋਣ ਦਾ ਦਾਅਵਾ ਕਰਦਾ ਹੈ। ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ ’ਤੇ ਖੇਤਰ ਲਈ 30 ਹੋਰ ਨਾਂ ਪੋਸਟ ਕੀਤੇ ਗਏ ਹਨ।

Related posts

ਜਰਮਨੀ ‘ਚ 26 ਸਤੰਬਰ ਨੂੰ ਹੋਣ ਜਾ ਰਹੀਆਂ ਪਾਰਲੀਮੈਂਟ ਚੋਣਾਂ

Bunty

ਕਮਲਾ ਹੈਰਿਸ ਦੇ ਸਮਰਥਨ ਚ ਚੋਣ ਪ੍ਰਚਾਰ ਕਰਨਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ

Bunty

ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਪੁਤਿਨ ਨੂੰ ਦਿੱਤੀ ਚਿਤਾਵਨੀ

Bunty