Punjab

ਐਡਵੋਕੇਟ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ ਸੀ ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ।ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਵਿਸ਼ੇਸ਼ ਤੌਰ ਤੇ ਫੰਡ ਰੱਖੇ ਗਏ ਹਨ। ਐਡਵੋਕੇਟ ਧਾਮੀ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ, ਸਕੂਲ ਦੇ ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ

Bunty

ਅਜਨਾਲਾ ਥਾਣਾ ਕਾਂਡ ਦੇ ਸਰਕਾਰੀ ਗਵਾਹ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦਾ ਦੋਸ਼

admin

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

Bunty