India

ਇੰਡੀਆ’ ਨਾਮ ਵਰਤਣ ਦਾ ਮਾਮਲਾ ਦਿੱਲੀ ਹਾਈ ਕੋਰਟ ਵੱਲੋਂ ਪਟੀਸ਼ਨ ’ਤੇ ਜਵਾਬ ਦੇਣ ਦਾ ਵਿਰੋਧੀ ਦਲਾਂ ਨੂੰ ਆਖ਼ਰੀ ਮੌਕਾ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ ’ਤੇ ਇਸ ਦੇ ਸੰਖੇਪ ਸ਼ਬਦ ‘ਇੰਡੀਆ’ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦੇਣ ਲਈ ਕੇਂਦਰ ਅਤੇ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਆਖਰੀ ਮੌਕਾ ਦਿੱਤਾ ਹੈ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀ.ਐੱਸ. ਅਰੋੜਾ ਦੇ ਬੈਂਚ ਨੇ ਕਿਹਾ ਕਿ ਜਨਹਿੱਤ ਪਟੀਸ਼ਨ ’ਤੇ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕੀਤਾ ਜਾਵੇ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਸਿਆਸੀ ਪਾਰਟੀਆਂ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ਦੇ ਸੰਖੇਪ ‘ਇੰਡੀਆ’ ਦੀ ਵਰਤੋਂ ਕਰਕੇ ਦੇਸ਼ ਦੇ ਨਾਂ ਦਾ ਨਾਜਾਇਜ਼ ਫਾਇਦਾ ਲੈ ਰਹੀਆਂ ਹਨ। ਹਾਈਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਦੀ ਤਰੀਕ ਵਧਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ 10 ਅਪ੍ਰੈਲ ਨੂੰ ਪਟੀਸ਼ਨ ’ਤੇ ਸੁਣਵਾਈ ਅਤੇ ਨਿਬੇੜੇ ਦੀ ਕੋਸ਼ਿਸ਼ ਕੀਤੀ ਜਾਵੇਗੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin