India

ਕੇਜਰੀਵਾਲ ਨੂੰ ਜੇਲ੍ਹ ਭੇਜਣ ਦੀ ਸਾਜਿਸ਼ ਭਾਜਪਾ ਦੇ ਸੀਨੀਅਰ ਆਗੂਆਂ ਨੇ ਰਚੀ ਸੀ : ਸੰਜੇ ਸਿੰਘ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂਆਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਭੇਜਣ ਦੀ ਸਾਜਿਸ਼ ਰਚੀ।
ਜੇਲ ਵਿਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਭਾਜਪਾ ’ਤੇ ਮਗੁੰਤਾ ਰਾਘਵ ਰੈੱਡੀ ’ਤੇ ਕੇਜਰੀਵਾਲ ਵਿਰੁਧ ਝੂਠੇ ਬਿਆਨ ਦੇਣ ਲਈ ਦਬਾਅ ਪਾਉਣ ਦਾ ਵੀ ਇਲਜ਼ਾਮ ਲਾਇਆ। ਰੈੱਡੀ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 21 ਮਾਰਚ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਸੰਜੇ ਸਿੰਘ ਨੇ ਕਿਹਾ ਕਿ ਰਾਘਵ ਰੈੱਡੀ ਦੇ ਪਿਤਾ ਵਾਈਐਸਆਰ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਮਗੁੰਤਾ ਸ਼੍ਰੀਨਿਵਾਸੁਲੂ ਰੈੱਡੀ ਖਿਲਾਫ 16 ਸਤੰਬਰ, 2022 ਨੂੰ ਕਾਰਵਾਈ ਕੀਤੀ ਗਈ ਸੀ। ਸਿੰਘ ਨੇ ਦੋਸ਼ ਲਾਇਆ, “ਸ੍ਰੀਨਿਵਾਸੁਲੂ ਰੈੱਡੀ ’ਤੇ ਕੇਜਰੀਵਾਲ ਖਿਲਾਫ ਝੂਠਾ ਬਿਆਨ ਦੇਣ ਲਈ ਦਬਾਅ ਪਾਇਆ ਗਿਆ ਪਰ ਜਦੋਂ ਉਨ੍ਹਾਂ ਨੇ ਇਨਕਾਰ ਕਰ ਦਿਤਾ ਤਾਂ ਉਨ੍ਹਾਂ ਦੇ ਬੇਟੇ ਰਾਘਵ ਰੈੱਡੀ ਨੂੰ ਗਿ੍ਰਫਤਾਰ ਕਰ ਲਿਆ ਗਿਆ। ਲਗਾਤਾਰ ਪੁੱਛਗਿੱਛ ਤੋਂ ਬਾਅਦ ਰਾਘਵ ਰੈੱਡੀ ਨੇ ਕੇਜਰੀਵਾਲ ਖਿਲਾਫ ਅਪਣਾ ਬਿਆਨ ਬਦਲ ਦਿਤਾ ਅਤੇ ਉਹ ਵੀ ਇਕ ਵੱਡੀ ਸਾਜਿਸ਼ ਦਾ ਹਿੱਸਾ ਬਣ ਗਏ। ’’ਉਨ੍ਹਾਂ ਕਿਹਾ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਭੇਜਣ ਲਈ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਸ਼ਰਾਬ ਘੁਟਾਲੇ ਲਈ ਭਾਜਪਾ ਜ਼ਿੰਮੇਵਾਰ ਹੈ ਅਤੇ ਪਾਰਟੀ ਦੇ ਸੀਨੀਅਰ ਆਗੂ ਇਸ ਵਿਚ ਸ਼ਾਮਲ ਹਨ। ’’ ਭਾਜਪਾ ਅਤੇ ਰੈੱਡੀ ਪਰਿਵਾਰ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਇਕ ਇਮਾਨਦਾਰ ਨੇਤਾ ਹਨ ਅਤੇ ਦਿੱਲੀ ਦੇ ਲੋਕਾਂ ਨੂੰ ਵਧੀਆ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਮਾਨਦਾਰੀ ਨਾਲ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਦਾ ਟੀਚਾ ਦਿੱਲੀ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ’’

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin