India

ਉੱਤਰਾਖੰਡ: ਬਾਬਾ ਤਰਸੇਮ ਸਿੰਘ ਹੱਤਿਆ ਕਾਂਡ ’ਚ 3 ਹੋਰ ਮੁਲਜ਼ਮ ਗਿ੍ਰਫ਼ਤਾਰ

ਦੇਹਰਾਦੂਨ (ਉੱਤਰਾਖੰਡ) – ਊਧਮ ਸਿੰਘ ਨਗਰ ਵਿੱਚ ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਵਿੱਚ ਤਿੰਨ ਹੋਰ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਸਪਲਾਈ ਕਰਕੇ ਅਪਰਾਧ ਨੂੰ ਅੰਜਾਮ ਦੇਣ ਵਿਚ ਕਥਿਤ ਤੌਰ ’ਤੇ ਸ਼ਾਮਲ ਸਨ। ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰਾ ਸਾਹਿਬ ਵਿਖੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਵਿਰੁੱਧ ਕਥਿਤ ਤੌਰ ’ਤੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਦੌਰਾਨ ਊਧਮ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ ਨੇ ਦੋਨਾਂ ਫਰਾਰ ਮੁੱਖ ਮੁਲਜ਼ਮਾਂ (ਸ਼ੂਟਰਾਂ) ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਲਈ ਇਨਾਮੀ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ ਇੱਕ-ਇੱਕ ਲੱਖ ਰੁਪਏ ਕਰ ਦਿੱਤੀ ਹੈ।

Related posts

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ

admin

ਗੰਗਾਸਾਗਰ ਮੇਲੇ ਨੂੰ ਲੈ ਕੇ ਹਾਈ ਕੋਰਟ ਦਾ ਤਾਜ਼ਾ ਫਰਮਾਨ

Bunty

ਏਅਰਲਾਈਨਾਂ ਲਈ 10,000 ਕਰੋੜ ਰੁਪਏ ਦੇ ਤੇਲ ਰਾਹਤ ਫੰਡ ਨੂੰ ਮਨਜ਼ੂਰੀ

admin