India

ਕੇਜਰੀਵਾਲ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਦੇਣਗੇ ਚੁਣੌਤੀ : ਸੌਰਭ ਭਾਰਦਵਾਜ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰਨ ਦੇ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰਨਗੇ।
ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਹਾਈ ਕੋਰਟ ਦਾ ਫ਼ੈਸਲਾ ਆਉਣ ਦੇ ਕੁਝ ਦੇਰ ਬਾਅਦ ਹੀ ’ਆਪ’ ਨੇ ਕਿਹਾ ਕਿ ਆਬਕਾਰੀ ਨੀਤੀ ਘਪਲਾ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਖ਼ਤਮ ਕਰਨ ਲਈ ਸਭ ਤੋਂ ਵੱਡੀ ਰਾਜਨੀਤਕ ਸਾਜਿਸ਼ ਹੈ। ’ਆਪ’ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਇੱਥੇ ਕਿਹਾ,’’ਅਸੀਂ ਹਾਈ ਕੋਰਟ ਦਾ ਸੰਸਥਾ ਵਜੋਂ ਆਦਰ ਕਰਦੇ ਹਾਂ ਪਰ ਸਨਮਾਨ ਨਾਲ ਕਹਿਣਾ ਚਾਹੁੰਦੇ ਹਾਂ ਕਿ ਅਸੀਂ ਉਸ ਦੇ ਆਦੇਸ਼ ਨਾਲ ਸਹਿਮਤ ਨਹੀਂ ਹਾਂ ਅਤੇ ਉਸ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰਾਂਗੇ।’’ ਉਨ੍ਹਾਂ ਦਾਅਵਾ ਕੀਤਾ ਕਿ ਈ.ਡੀ. ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਆਬਕਾਰੀ ਨੀਤੀ ਮਾਮਲੇ ’ਚ ਗੈਰ-ਕਾਨੂੰਨੀ ਧਨ ਦਾ ਇਕ ਵੀ ਰੁਪਈਆ ਬਰਾਮਦ ਕਰਨ ’ਚ ਅਸਫ਼ਲ ਰਹੇ ਹਨ।
ਭਾਰਦਵਾਜ ਨੇ ਕਿਹਾ,’’ਪੂਰਾ ਮਾਮਲਾ ਮਨੀ ਲਾਂਡਰਿੰਗ ਨਾਲ ਜੁੜਿਆ ਨਹੀਂ ਸਗੋਂ ਇਹ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਕ ਸਾਜਿਸ਼ ਹੈ। ਇਹ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਅਤੇ ਪੰਜਾਬ ’ਚ ’ਆਪ’ ਸਰਕਾਰ ਨੂੰ ਕੁਚਲਣ ਅਤੇ ਖ਼ਤਮ ਕਰਨ ਦੀ ਸਾਜਿਸ਼ ਹੈ।’’ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਮਾਮਲੇ ’ਚ ਕੇਜਰੀਵਾਲ ਨੂੰ ਉਹੀ ਰਾਹਤ ਦੇਵੇਗਾ, ਜਿਵੇਂ ਉਸ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਕੇ ਦਿੱਤੀ ਸੀ। ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜੱਜ ਸਵਰਨਕਾਂਤ ਸ਼ਰਮਾ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ,’’ਅਦਾਲਤ ਦਾ ਮੰਨਣਾ ਹੈ ਕਿ ਕੇਜਰੀਵਾਲ ਦੀ ਗਿ੍ਰਫ਼ਤਾਰੀ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਨਹੀਂ ਹੈ। ਰਿਮਾਂਡ ਨੂੰ ਗੈਰ-ਕਾਨੂੰਨੀ ਨਹੀਂ ਠਹਿਰਾਇਆ ਜਾ ਸਕਦਾ।’’

Related posts

ਮੋਦੀ ਜਲਦ ਕਰਨਗੇ ਅਮਰੀਕਾ ਦਾ ਦੌਰਾ, ਅਫ਼ਗਾਨ ਸੰਕਟ ’ਤੇ ਬਾਇਡਨ ਨਾਲ ਹੋ ਸਕਦੀ ਹੈ ਚਰਚਾ

Bunty

ਬੀਪੀਓ ‘ਚ ਕੰਮ ਕਰਦੀ ਲੜਕੀ ਨਾਲ ਸਮੂਹਿਕ ਜਬਰ-ਜਨਾਹ, ਤਿੰਨ ਸੀਨੀਅਰ ਸਾਥੀ ਗ੍ਰਿਫ਼ਤਾਰ

Bunty

ਭਾਰਤ ਦੀ ਅੰਦਾਜ਼ਨ ਆਬਾਦੀ 144 ਕਰੋੜ : ਯੂ. ਐੱਨ. ਐੱਫ. ਪੀ. ਏ.

Bunty