India

ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਤੇ ‘ਆਪ’ ਛੱਡੀ

ਨਵੀਂ ਦਿੱਲੀ – ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।

Related posts

ਸੁਪਰੀਮ ਕੋਰਟ ਵਲੋਂ ਨਾਜਾਇਜ਼ ਉਸਾਰੀਆਂ ’ਤੇ ਰੋਕ ਲਗਾਉਣ ਦੇ ਹੁਕਮ !

admin

ਭਾਰਤ ਸਰਕਾਰ ਵਲੋਂ ਮੀਡੀਆ ਵਨ ਨਿਊਜ਼ ’ਤੇ ਮੁੜ ਪਾਬੰਦੀ ਪਰ ਹਾਈ ਕੋਰਟ ਨੇ ਦਿੱਤੀ ਸਟੇਅ

admin

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin