India

ਮੋਦੀ ਦੀ ਟਿੱਪਣੀ ’ਤੇ ਚੀਨ ਨੇ ਕਿਹਾ ‘ਮਜ਼ਬੂਤ ਤੇ ਸਥਿਰ ਸਬੰਧ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ’

ਬੀਜਿੰਗ – ਚੀਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਹੱਦੀ ਵਿਵਾਦ ਨਾਲ ਜੁੜੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ’ਮਜ਼ਬੂਤ ??ਅਤੇ ਸਥਿਰ ਸਬੰਧ’ ਚੀਨ ਅਤੇ ਭਾਰਤ ਦੇ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਬੀਜਿੰਗ ਨਾਲ ਸਬੰਧ ਨਵੀਂ ਦਿੱਲੀ ਲਈ ਮਹੱਤਵਪੂਰਨ ਹਨ ਅਤੇ ਸਰਹੱਦਾਂ ’ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਥਿਤੀ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਅਮਰੀਕੀ ਮੈਗਜ਼ੀਨ ’ਨਿਊਜ਼ਵੀਕ’ ਨਾਲ ਇੰਟਰਵਿਊ ਵਿੱਚ, ਜਿਸ ਨੇ ਭਾਰਤ ਦੀ ਚੜ੍ਹਤ ਨੂੰ ’ਅਜੇਤੂ’ ਦੱਸਿਆ, ਪ੍ਰਧਾਨ ਮੰਤਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਕੂਟਨੀਤਕ ਅਤੇ ਫੌਜੀ ਪੱਧਰ ’ਤੇ ਸਕਾਰਾਤਮਕ ਅਤੇ ਉਸਾਰੂ ਦੁਵੱਲੇ ਸਬੰਧਾਂ ਰਾਹੀਂ ਦੋਵੇਂ ਦੇਸ਼ ਆਪਣੀਆਂ ਸਰਹੱਦਾਂ ’ਤੇ ਸ਼ਾਂਤੀ ਬਹਾਲ ਕਰਨ ਅਤੇ ਇਸਨੂੰ ਬਰਕਰਾਰ ਰੱਖਣ ਦੇ ਯੋਗ ਹੋਣਗੇ।
ਚੀਨੀ ਵਿਦੇਸ਼ ਮੰਤਰਾਲਾ ਦੀ ਮਹਿਲਾ ਬੁਲਾਰਾ ਮਾਓ ਨਿੰਗ ਨੂੰ ਜਦੋਂ ਮੋਦੀ ਦੇ ਬਿਆਨ ’ਤੇ ਪ੍ਰਤੀਕਿਰਿਆ ਕਰਨ ਲਈ ਕਿਹਾ ਗਿਆ, ਤਾਂ ਉਨ੍ਹਾਂ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਚੀਨ ਨੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਨੂੰ ਨੋਟ ਕੀਤਾ ਹੈ। ਸਾਡਾ ਮੰਨਣਾ ਹੈ ਕਿ ਮਜ਼ਬੂਤ ਅਤੇ ਸਥਿਰ ਚੀਨ-ਭਾਰਤ ਸਬੰਧ ਦੋਵਾਂ ਪੱਖਾਂ ਦੇ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ ਅਤੇ ਸ਼ਾਂਤੀ ਅਤੇ ਇਸ ਖੇਤਰ ਅਤੇ ਇਸ ਤੋਂ ਬਾਹਰ ਦੇ ਵਿਕਾਸ ਲਈ ਅਨੁਕੂਲ ਹਨ।’
ਪੀ. ਐੱਮ. ਮੋਦੀ ਨੇ ਕਿਹਾ ਸੀ, ’ਮੇਰਾ ਮੰਨਣਾ ਹੈ ਕਿ ਸਾਨੂੰ ਆਪਣੀਆਂ ਸਰਹੱਦਾਂ ’ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਥਿਤੀ ਨੂੰ ਤੁਰੰਤ ਸੁਲਝਾਉਣ ਦੀ ਲੋੜ ਹੈ ਤਾਂ ਕਿ ਸਾਡੀ ਦੁਵੱਲੀ ਗੱਲਬਾਤ ’ਚ ਆਈ ਬੇਚੈਨੀ ਨੂੰ ਪਿੱਛੇ ਛੱਡਿਆ ਜਾ ਸਕੇ। ਭਾਰਤ ਅਤੇ ਚੀਨ ਦਰਮਿਆਨ ਸਥਿਰ ਅਤੇ ਸ਼ਾਂਤੀਪੂਰਨ ਸਬੰਧ ਨਾ ਸਿਰਫ਼ ਸਾਡੇ ਦੋਵਾਂ ਦੇਸ਼ਾਂ ਲਈ ਸਗੋਂ ਪੂਰੇ ਖੇਤਰ ਅਤੇ ਵਿਸ਼ਵ ਲਈ ਮਹੱਤਵਪੂਰਨ ਹਨ।’ ਵਿਦੇਸ਼ ਮੰਤਰਾਲਾ ਦੀ ਮਹਿਲਾ ਬੁਲਾਰਾ ਮਾਓ ਨੇ ਕਿਹਾ ਕਿ ਸਰਹੱਦ ਨਾਲ ਜੁੜਿਆ ਸਵਾਲ ਭਾਰਤ-ਚੀਨ ਸਬੰਧਾਂ ਦੀ ਸਮੁੱਚੀ ਪ੍ਰਤੀਨਿਧਤਾ ਨਹੀਂ ਕਰਦਾ ਹੈ ਅਤੇ ਇਸ ਨੂੰ ਦੁਵੱਲੇ ਸਬੰਧਾਂ ਵਿੱਚ ਉਚਿਤ ਢੰਗ ਨਾਲ ਰੱਖਿਆ ਜਾਣਾ ਚਾਹੀਦਾ ਹੈ ਅਤੇ ਸਹੀ ਢੰਗ ਨਾਲ ਮੈਨੇਜ ਕੀਤਾ ਜਾਣਾ ਚਾਹੀਦਾ ਹੈ।

Related posts

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

admin