International

ਭਾਰਤ, ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਤੇ ਮਹੱਤਵਪੂਰਨ ਰਣਨੀਤਕ ਭਾਈਵਾਲ: ਮੈਥਿਊ ਮਿਲਰ

ਵਾਸ਼ਿੰਗਟਨ – ਬਾਈਡੇਨ ਪ੍ਰਸ਼ਾਸਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਮਰੀਕਾ ਦਾ ਇਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ‘’ਚ ਵੀ ਇਹ ਸਬੰਧ ਇਸੇ ਤਰ੍ਹਾਂ ਬਰਕਰਾਰ ਰਹਿਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਸਰਕਾਰ ਬਾਰੇ ਕੁਝ ਲੇਖਾਂ ਅਤੇ ਆਲੋਚਨਾਤਮਕ ਰਾਏ ਦੇ ਪਿਛੋਕੜ ਵਿਚ ਅਮਰੀਕਾ-ਭਾਰਤ ਸਬੰਧਾਂ ਬਾਰੇ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।ਭਾਰਤ ‘’ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਥਿਤ ਤੌਰ ‘ਤੇ ਢਾਹ ਲਾਉਣ ਅਤੇ ਵਿਰੋਧੀ ਪਾਰਟੀਆਂ ‘ਤੇ ਕਥਿਤ ਕਾਰਵਾਈ ਬਾਰੇ ਵਿਦੇਸ਼ ਮੰਤਰਾਲੇ ਵੱਲੋਂ ਹਾਲ ਹੀ ’ਚ ਜਾਰੀ ਬਿਆਨਾਂ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ‘’ਚ ਮਿਲਰ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਹ ਅਮਰੀਕਾ ਦਾ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਜਾਰੀ ਰਹੇਗਾ। ‘’ਹਾਲ ਹੀ ਦੇ ਦਿਨਾਂ ਵਿਚ ਅਮਰੀਕੀ ਅਧਿਕਾਰੀਆਂ ਨੇ ਦੁਹਰਾਇਆ ਹੈ ਕਿ ਭਾਰਤ ਇਕ ਮਹੱਤਵਪੂਰਨ ਭਾਈਵਾਲ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣ ਜਾ ਰਹੇ ਹਨ।

Related posts

ਫ੍ਰੈਂਚ ਮਿਊਜ਼ੀਅਮ ਨੈੱਟਵਰਕ ਤੇ ਹੋਇਆ ਰੈਨਸਮਵੇਅਰ ਅਟੈਕ

Bunty

ਕਈ ਸਾਲਾਂ ਤੋਂ ਭਾਰਤ ਨੂੰ ਨਹੀਂ ਦਿੱਤੇ ਗਏ ਹਥਿਆਰ -ਐੱਸ ਜੈਸ਼ੰਕਰ

Bunty

ਅਮਰੀਕਾ ਦੀ ਜੇਲ੍ਹ ’ਚ ਕੈਦ ਧਰਮੇਸ਼ ਪਟੇਲ ਹੁਣ ਜੇਲ੍ਹ ਤੋਂ ਆ ਸਕਦੈ ਬਾਹਰ !

Bunty