India

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਦੋ ਗਿ੍ਰਫ਼ਤਾਰ, ਅਦਾਲਤ ਨੇ 25 ਤੱਕ ਪੁਲਿਸ ਰਿਮਾਂਡ ਦਿੱਤਾ

ਮੁੰਬਈ/ਭੁਜ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗਿ੍ਰਫਤਾਰ ਕੀਤਾ ਗਿਆ ਹੈ।
ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗਿ੍ਰਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ’ਤੇ ਕੱਛ-ਪੱਛਮੀ ਅਤੇ ਮੁੰਬਈ ਪੁਲਿਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲਿਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਾਲ ਅਤੇ ਗੁਪਤਾ ਦੋਵਾਂ ਨੂੰ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਸਲਮਾਨ ਦੇ ਘਰ ’ਤੇ ਗੋਲੀ ਚਲਾਉਣ ਲਈ ਕਿਹਾ ਸੀ। ਪਾਲ ਨੇ ਗੋਲੀਆਂ ਚਲਾਈਆਂ ਤਾਂ ਗੁਪਤਾ ਗੈਂਗ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ।

Related posts

ਅਮਰਨਾਥ ਯਾਤਰਾ ‘ਚ ਸ਼ਰਧਾਲੂਆਂ ਦੇ ਵਾਹਨਾਂ ਦੀ RFID ਟੈਗਿੰਗ ਹੋਵੇਗੀ

admin

ਉੱਤਰ ਪ੍ਰਦੇਸ਼ ਦੇ 11,672 ਕਿਲੋਮੀਟਰ ਹਾਈਵੇ ਨੈੱਟਵਰਕ ਦੀ ਗੁਣਵੱਤਾ ਅਤੇ ਰੱਖ-ਰਖਾਅ ਦੀ ਸਮੀਖਿਆ

admin

69 ਸਾਲਾਂ ਬਾਅਦ ਫਿਰ ਤੋਂ ਟਾਟਾ ਦੀ ਹੋ ਗਈ ਏਅਰ ਇੰਡੀਆ !

admin