Punjab

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਖੰਨਾ/ਲੁਧਿਆਣਾ – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਸ੍ਰੀ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਾੜ੍ਹਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ।

ਬਾਅਦ ਵਿੱ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਾਇਆ ਜਾ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ।  ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।

Related posts

ਹਰਪਾਲ ਸਿੰਘ ਚੀਮਾ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਅਗਵਾਈ ਕਰਨਗੇ !

admin

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

Bunty

ਪੰਜਾਬ ਵਿਧਾਨ ਸਭਾ ਚੋਣਾਂ: ਦਲਿਤਾਂ ਨੂੰ ਇਕਜੁੱਟ ਕਰਨਾ ਔਖਾ!

admin