India

ਵੇਖਦੇ ਹੀ ਵੇਖਦੇ ਢਹਿ-ਢੇਰੀ ਹੋ ਗਈ 3 ਮੰਜ਼ਿਲਾ ਇਮਾਰਤ, ਜਾਨ ਬਚਾਉਣ ਲਈ ਭੱਜੇ ਲੋਕ

ਨਵੀਂ ਦਿੱਲੀ – ਦਿੱਲੀ ਦੇ ਕਲਿਆਣਪੁਰੀ ਇਲਾਕੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਸ ਦੌਰਾਨ ਆਸ-ਪਾਸ ਦੇ ਲੋਕ ਇਕਦਮ ਭੱਜਦੇ ਨਜ਼ਰ ਆਏ।ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਜਦੋਂ ਇਮਾਰਤ ਡਿੱਗੀ ਤਾਂ ਲੋਕ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ। ਕਲਿਆਪੁਰੀ ਦੇ ਬਲਾਕ-15 ਵਿੱਚ ਮਕਾਨ ਡਿੱਗਣ ਦੇ ਮਾਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਕਾਨ ਮਾਲਕ ਵੇਦ ਪ੍ਰਕਾਸ਼ ਆਪਣੇ ਦੋ ਭਰਾਵਾਂ ਅਤੇ ਮਾਂ ਨਾਲ ਇੱਥੇ ਰਹਿੰਦਾ ਹੈ। ਉਸ ਨੇ ਦੱਸਿਆ ਕਿ ਇਹ ਤਿੰਨ ਮੰਜ਼ਿਲਾ ਮਕਾਨ ਸਾਢੇ 22 ਗਜ਼ ਦਾ ਹੈ। ਡਰੇਨ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਨਾਲੇ ਦੀ ਖੁਦਾਈ ਕਾਰਨ ਉਨ੍ਹਾਂ ਵਿਰੋਧ ਵੀ ਕੀਤਾ ਸੀ ਕਿ ਅੱਠ ਤੋਂ ਨੌਂ ਫੁੱਟ ਤੱਕ ਟੋਆ ਪੁੱਟਣ ਨਾਲ ਘਰ ਦਾ ਨੁਕਸਾਨ ਹੋ ਸਕਦਾ ਹੈ।ਕਰੀਬ 3 ਵਜੇ ਜਿਵੇਂ ਹੀ ਘਰ ਦੇ ਪਿੱਛੇ ਤੋਂ ਚਟਕਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਆਸਪਾਸ ਦੀਆਂ ਦੁਕਾਨਾਂ ਅਤੇ ਘਰਾਂ ਨੂੰ ਖਾਲੀ ਕਰਵਾ ਲਿਆ ਸੀ ਅਤੇ ਬੈਰੀਕੇਡ ਲਗਾ ਦਿੱਤੇ ਸਨ। ਬੈਰੀਕੇਡਿੰਗ ਦੇ ਇੱਕ ਘੰਟੇ ਦੇ ਅੰਦਰ ਹੀ ਇਮਾਰਤ ਢਹਿ ਗਈ। ਘਰ ਦਾ ਸਮਾਨ ਵੀ ਮਲਬੇ ਵਿੱਚ ਤਬਦੀਲ ਹੋ ਗਿਆ ਹੈ।

Related posts

ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਲਈ ਰੇਲਵੇ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ: ਰਵਨੀਤ ਬਿੱਟੂ

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin

ਪਿਆਰ ਅਤੇ ਖੁਸ਼ੀ ਦੇ ਜਸ਼ਨ ਦਾ ਪ੍ਰਤੀਕ – ਰੰਗਾਂ ਦਾ ਤਿਉਹਾਰ ਹੋਲੀ !

admin