India

ਜੰਮੂ-ਕਸ਼ਮੀਰ ਦੇ ਰਿਆਸੀ ’ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, ਗੋਲਾ-ਬਾਰੂਦ ਦਾ ਜਖ਼ੀਰਾ ਬਰਾਮਦ

ਜੰਮੂ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ’ਚ ਸ਼ਨੀਵਾਰ ਨੂੰ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉਥੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸਰਚ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਅਰਨਸ ਸਬ-ਡਿਵੀਜ਼ਨ ਦੇ ਦਲਾਸ ਬਰਨੇਲੀ ਖੇਤਰ ਵਿੱਚ ਅੱਤਵਾਦੀਆਂ ਦੇ ਇਸ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ। ਇਹ ਸਰਚ ਆਪਰੇਸ਼ਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਭਰੋਸੇਯੋਗ ਸੂਚਨਾ ਮਿਲਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਟਿਕਾਣੇ ਤੋਂ ਦੋ ਡੈਟੋਨੇਟਰ, ਏ.ਕੇ. ਅਸਾਲਟ ਰਾਈਫਲ ਦੇ 12 ਕਾਰਤੂਸ, ਇਕ ਬੈਟਰੀ ਅਤੇ ਕੁਝ ਤਾਰਾਂ ਬਰਾਮਦ ਕੀਤੀਆਂ ਗਈਆਂ ਹਨ। ਰਿਆਸੀ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।

Related posts

ਆਸਟ੍ਰੇਲੀਆ ਅਤੇ ਭਾਰਤ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਹੋਰ ਵਧਾਉਣਗੇ

admin

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin