ਨਵੀਂ ਦਿੱਲੀ – ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਮੀਟਿੰਗ ਪੰਜਾਬ ਅਤੇ ਹੋਰ ਸੂਬਿਆਂ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹੇ। ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਖਰੀ ਪੜਾਅ ’ਚ 1 ਜੂਨ ਨੂੰ ਵੋਟਾਂ ਪੈਣਗੀਆਂ। ਸੂਬੇ ਵਿਚ ਲੋਕ ਸਭਾ ਚੋਣਾਂ ’ਚ ਮੈਦਾਨ ਵਿਚ ਉਤਰ ਰਹੀ ਕਾਂਗਰਸ ਨੇ ਅੰਮ੍ਰਿਤਸਰ ਸੀਟ ਤੋਂ ਗੁਰਜੀਤ ਸਿੰਘ ਔਜਲਾ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਸੀਟ ਤੋਂ ਧਰਮਵੀਰ ਗਾਂਧੀ ਨੂੰ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੂਜੇ ਸੂਬਿਆਂ ’ਚ ਗਠਜੋੜ ਹੋਣ ਦੇ ਬਾਵਜੂਦ ਪੰਜਾਬ ਵਿਚ ਵੱਖਰੇ ਤੌਰ ’ਤੇ ਚੋਣ ਲੜ ਰਹੀਆਂ ਹਨ। ‘ਆਪ’ ਨੇ ਪੰਜਾਬ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਗਦੀਪ ਸਿੰਘ ਕਾਕਾ ਬਰਾੜ ਫਿਰੋਜ਼ਪੁਰ, ਅਮਨਸ਼ੇਰ ਸਿੰਘ ਗੁਰਦਾਸਪੁਰ ਤੋਂ ਚੋਣ ਲੜਨਗੇ। ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਅਤੇ ਅਸ਼ੋਕ ਪਰਾਸ਼ਰ ਪੱਪੀ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
