India

ਸੀ. ਏ. ਏ. ’ਤੇ ਮਮਤਾ ਝੂਠ ਬੋਲ ਕੇ ਲੋਕਾਂ ਨੂੰ ਕਰ ਰਹੀ ਹੈ ਗੁਮਰਾਹ : ਰਾਜਨਾਥ

ਮੁਰਸ਼ਿਦਾਬਾਦ  – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਾਗਰਿਕਤਾ (ਸੋਧ) ਕਾਨੂੰਨ (ਸੀ. ਏ. ਏ.) ਬਾਰੇ ਝੂਠ ਫੈਲਾਉਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ।
ਐਤਵਾਰ ਬੰਗਾਲ ’ਚ ਆਪਣੀ ਪਹਿਲੀ ਚੋਣ ਰੈਲੀ ਦੌਰਾਨ ਰਾਜਨਾਥ ਨੇ ਕਿਹਾ ਕਿ ਧਾਰਮਿਕ ਆਧਾਰ ’ਤੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਛੱਡ ਕੇ ਆਏ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੇ ਅਮਲ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਉਨ੍ਹਾਂ ਸੰਦੇਸ਼ਖਾਲੀ ’ਚ ਔਰਤਾਂ ’ਤੇ ਹੋਏ ‘ਅੱਤਿਆਚਾਰਾਂ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਮਤਾ ਬੈਨਰਜੀ ਦੀ ਅਗਵਾਈ ’ਚ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਹੈ।
ਭਾਜਪਾ ਉਮੀਦਵਾਰ ਗੌਰੀ ਸ਼ੰਕਰ ਘੋਸ਼ ਦੇ ਹੱਕ ’ਚ ਉਕਤ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਬੰਗਾਲ ਵਰਗੇ ਸੂਬੇ ’ਚ ਇਕ ਮਹਿਲਾ ਮੁੱਖ ਮੰਤਰੀ ਦੀ ਅਗਵਾਈ ’ਚ ਮਾਵਾਂ-ਭੈਣਾਂ ’ਤੇ ਇੰਨੀ ਬੇਰਹਿਮੀ ਹੋਈ ਹੈ।

Related posts

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin