India

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

ਨਵੀਂ ਦਿੱਲੀ – ਇਥੋਂ ਦੀ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਬੀਆਰਐੱਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਸੀਬੀਆਈ ਅਤੇ ਈਡੀ ਮਾਮਲਿਆਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਰਿਮਾਂਡ ਦੀ ਮਿਆਦ ਖਤਮ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਜੱਜ ਨੇ ਤਿਲੰਗਾਨਾ ਦੀ ਐੱਮਐੱਲਸੀ ਅਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਦੀ ਨਿਆਂਇਕ ਹਿਰਾਸਤ ਵੀ ਸੀਬੀਆਈ ਦੁਆਰਾ ਜਾਂਚ ਕੀਤੇ ਜਾ ਰਹੇ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ 7 ਮਈ ਤੱਕ ਵਧਾ ਦਿੱਤੀ ਹੈ।

Related posts

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਸ਼ੁਰੂ !

admin

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਐਫਆਈਆਰ ਦਰਜ ਕਰਨ ਦੀ ਮਨਜ਼ੂਰੀ

admin