India

ਮੋਦੀ-ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਦਾ ਨੋਟਿਸ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਕਾਂਗਰਸ ਅਤੇ ਭਾਜਪਾ ਪ੍ਰਧਾਨ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਇਹ ਨੋਟਿਸ ਮੋਦੀ ਅਤੇ ਰਾਹੁਲ ਦੇ ਭਾਸ਼ਣਾਂ ਨੂੰ ਲੈ ਕੇ ਆਈਆਂ ਸ਼ਿਕਾਇਤਾਂ ’ਤੇ ਭੇਜਿਆ ਹੈ। ਇਨ੍ਹਾਂ ਸ਼ਿਕਾਇਤਾਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।
ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਹ ਆਗੂ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ ’ਤੇ ਲੋਕਾਂ ਵਿਚ ਨਫ਼ਰਤ ਅਤੇ ਵੰਡ ਫੈਲਾਉਣ ਦਾ ਕੰਮ ਕਰ ਰਹੇ ਹਨ। ਕਮਿਸ਼ਨ ਨੇ ਇਸ ਮਾਮਲੇ ਵਿਚ ਦੋਵਾਂ ਧਿਰਾਂ ਦੇ ਪ੍ਰਧਾਨਾਂ ਤੋਂ 29 ਅਪਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ।
1. ਚੋਣ ਕਮਿਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਤਹਿਤ ਦੋਵਾਂ ਪਾਰਟੀਆਂ ਦੇ ਪ੍ਰਧਾਨਾਂ ਨੂੰ ਨੋਟਿਸ ਭੇਜੇ ਹਨ। ਪਹਿਲੀ ਨਜ਼ਰੇ, ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਇੱਕ ਫੌਜ ਨੂੰ ਮੈਦਾਨ ਵਿਚ ਉਤਾਰਨ ਲਈ ਪਾਰਟੀ ਪ੍ਰਧਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
2. ਚੋਣ ਕਮਿਸ਼ਨ ਨੇ ਕਿਹਾ ਕਿ ‘ਰਾਜਨੀਤਿਕ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੀਆਂ ਕਾਰਵਾਈਆਂ ਦੀ ਪਹਿਲੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਖ਼ਾਸ ਕਰਕੇ ਸਟਾਰ ਪ੍ਰਚਾਰਕਾਂ ਦੇ ਮਾਮਲੇ ਵਿਚ। ਉੱਚ ਅਹੁਦਿਆਂ ’ਤੇ ਕਾਬਜ਼ ਲੋਕਾਂ ਦੇ ਚੋਣ ਭਾਸ਼ਣਾਂ ਦਾ ਪ੍ਰਭਾਵ ਜ਼ਿਆਦਾ ਗੰਭੀਰ ਹੁੰਦਾ ਹੈ’
ਭਾਜਪਾ ਦੀ ਸ਼ਿਕਾਇਤ: ਪਾਰਟੀ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੇਸ਼ ਵਿਚ ਗਰੀਬੀ ਵਧਾਉਣ ਦੇ ਝੂਠੇ ਦਾਅਵੇ ਕਰ ਰਹੇ ਹਨ।

Related posts

ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ 9 ਨਕਸਲੀ ਢੇਰ

Bunty

ਮੁੰਬਈ ‘ਚ ਅਜ਼ਾਨ ਤੋਂ ਬਾਅਦ ਲਾਊਡਸਪੀਕਰ ‘ਤੇ ਵਜਾਈ ਹਨੂਮਾਨ ਚਾਲੀਸਾ, ਰਾਜ ਠਾਕਰੇ ਦੇ ਘਰ ‘ਤੇ ਸਖ਼ਤ ਸੁਰੱਖਿਆ

Bunty

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵਲੋਂ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

admin