Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ 

ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ ‘ਵਾਹਿਗੁਰੂ ਦੀ ਨਿਆਮਤ’ ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ “ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ ‘ਰੰਗਲਾ ਪੰਜਾਬ’ ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।” ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ “ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin