India

ਸ਼ਹਿਜ਼ਾਦੇ’ ਨੇ ਮਹਾਰਾਜਿਆਂ ਦਾ ਅਪਮਾਨ ਕੀਤਾ ਪਰ ਨਵਾਬਾਂ ਦੇ ਅੱਤਿਆਚਾਰਿਆਂ ’ਤੇ ਚੁੱਪ ਹੈ: ਮੋਦੀ

ਬੇਲਗਾਵੀ (ਕਰਨਾਟਕ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਭਾਰਤ ਦੇ ਰਾਜਿਆਂ ਅਤੇ ਮਹਾਰਾਜਿਆਂ ਦਾ ਅਪਮਾਨ ਕਰਨ ਪਰ ਤੁਸ਼ਟੀਕਰਨ ਦੀ ਰਾਜਨੀਤੀ ਖ਼ਾਤਰ ਨਵਾਬਾਂ, ਨਿਜ਼ਾਮਾਂ, ਸੁਲਤਾਨਾਂ ਅਤੇ ਬਾਦਸ਼ਾਹਾਂ ਵੱਲੋਂ ਕੀਤੇ ਗਏ ਅੱਤਿਆਚਾਰਾਂ ’ਤੇ ਇਕ ਵੀ ਸ਼ਬਦ ਨਾ ਬੋਲਣ ਦਾ ਦੋਸ਼ ਲਾਇਆ। ਉਨ੍ਹਾਂ ‘ਵਿਰਾਸਤ ਕਰ’ ਦੇ ਮੁੱਦੇ ’ਤੇ ਵੀ ਕਾਂਗਰਸ ਖ਼ਿਲਾਫ਼ ਹਮਲਾ ਜਾਰੀ ਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕਰਨਾਟਕ ਵਿੱਚ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਿਆ। ਮੋਦੀ ਨੇ ਕਿਹਾ ਕਿ ਭਾਜਪਾ ਲੋਕਾਂ ਦੀਆਂ ਜਾਇਦਾਦਾਂ ਵਧਾਉਣ ’ਤੇ ਕੰਮ ਕਰ ਰਹੀ ਹੈ ਪਰ ਕਾਂਗਰਸ ਦਾ ਸ਼ਹਿਜ਼ਾਦਾ (ਰਾਹੁਲ ਗਾਂਧੀ) ਅਤੇ ਉਨ੍ਹਾਂ ਦੀ ਭੈਣ (ਪਿ੍ਰਯੰਕਾ ਗਾਂਧੀ ਵਾਡਰਾ) ਦੋਵੇਂ ਇਹ ਐਲਾਨ ਕਰ ਰਹੇ ਹਨ ਕਿ ਜੇਕਰ ਉਹ ਸੱਤਾ ਵਿੱਚ ਆਏ ਤਾਂ ਉਹ ਦੇਸ਼ ਦਾ ‘ਐਕਸਰੇਅ’ ਕਰਨਗੇ। ਪ੍ਰਧਾਨ ਮੰਤਰੀ ਨੇ ਪੁੱਛਿਆ, ‘‘ਉਹ ਤੁਹਾਡੀ ਸੰਪਤੀ, ਬੈਂਕ ਲਾਕਰ, ਜ਼ਮੀਨ, ਵਾਹਨਾਂ, ਔਰਤਾਂ ਦੇ ਗਹਿਣੇ, ਸੋਨਾ, ਮੰਗਲਸੂਤਰ ਦਾ ਐਕਸਰੇਅ ਕਰਨਗੇ। ਉਨ੍ਹਾਂ ਕਿਹਾ, ‘‘ਮੈਂ ਕਾਂਗਰਸ ਨੂੰ ਚੌਕਸ ਕਰਨਾ ਚਾਹੁੰਦਾ ਹਾਂ ਕਿ ਜਦੋਂ ਤੱਕ ਮੋਦੀ ਜ਼ਿੰਦਾ ਹੈ, ਇਹ ਨਹੀਂ ਹੋਣ ਦੇਵੇਗਾ।’’

Related posts

ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਅਗਾਊਂ ਜ਼ਮਾਨਤ ਦੀ ਕੀਤੀ ਅਰਜ਼ੀ ਦਾਇਰ, ਸੀਬੀਆਈ ਨੇ ਕਰੀਬੀ ਦੋਸਤ ਨੂੰ ਕੀਤਾ ਗ੍ਰਿਫ਼ਤਾਰ

Bunty

ਤਾਮਿਲਨਾਡੂ ਜਾ ਰਹੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

Bunty

ਕੈਨੇਡੀਅਨਾਂ ਪ੍ਰਤੀ ਭਾਰਤ ਦਾ ਰਵੱਈਆ ਸਖ਼ਤ ਯਾਤਰਾ ਲਈ 9 ਸ਼੍ਰੇਣੀਆਂ ’ਚ ਵੀਜ਼ਾ ਸੇਵਾਵਾਂ ਅਜੇ ਵੀ ਮੁਅੱਤਲ

Bunty