Punjab

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਵਲਟੋਹਾ ਨੇ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਬਾਅਦ ਵਿਚ ਪਰਿਵਾਰ ਨੇ ਇਸ ਅਪੀਲ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਦੇ ਵੀ ਵਲਟੋਹਾ ਨੂੰ ਸਮਰਥਨ ਦੇਣ ਦੀ ਗੱਲ ਨਹੀਂ ਹੋਈ। ਅਕਾਲੀ ਦਲ ਨੂੰ ਚਾਹੀਦਾ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਦਾ ਅਤੇ ਬੀਤੇ ਵਿਚ ਕੀਤੀਆਂ ਆਪਣੀਆਂ ਗਲਤੀਆਂ ਨੂੰ ਸੁਧਾਰਦਾ, ਪਰ ਇਨ੍ਹਾਂ ਨੇ ਉਮੀਦਵਾਰ ਉਤਾਰ ਕੇ ਇਕ ਇਤਿਹਾਸਕ ਗਲਤੀ ਕੀਤੀ ਹੈ।
ਇਸ ਤੋਂ ਪਹਿਲਾਂ ਫੇਸਬੁੱਕ ਪੋਸਟ ਵਿੱਚ ਸ੍ਰੀ ਵਲਟੋਹਾ ਨੇ ਕਿਹਾ ਕਿ ਉਹ ਸਵੇਰੇ ਅੰਮ੍ਰਿਤਪਾਲ ਸਿਘ ਦੇ ਪਰਿਵਾਰ ਨੂੰ ਮਿਲੇ ਹਨ। ਪੋਸਟ ਦੇ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਆਪਣੇ ਲਈ ਸਮਰਥਨ ਮੰਗਿਆ। ਐਤਵਾਰ ਨੂੰ ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

Related posts

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਨਾਲ ਪੰਜਾਬ ਦੇ ਆਗੂਆਂ ਨੂੰ ਚਿੰਤਾ

Bunty

ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅੱਜ ਤੇ ਕੱਲ੍ਹ

admin

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

admin