India

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

ਨਵੀਂ ਦਿੱਲੀ – ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ’ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ’ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ’ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ’ਚ ਦਿੱਲੀ ਪਬਲਿਕ ਸਕੂਲ, ਸਾਕੇਤ ’ਚ ਐਮਿਟੀ ਸਕੂਲ ਅਤੇ ਨੋਇਡਾ ਸੈਕਟਰ 30 ’ਚ ਸਥਿਤ ਦਿੱਲੀ ਪਬਲਿਕ ਸਕੂਲਾਂ ਸਣੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲ ਖਾਲੀ ਕਰਵਾ ਲਏ ਗਏ ਹਨ ਅਤੇ ਸਥਾਨਕ ਪੁਲਿਸ ਨੂੰ ਈਮੇਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੰਬ ਠੁੱਸ ਕਰਨ ਵਾਲਾ ਦਸਤਾ ਅਤੇ
ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਤੁਰੰਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਨੋਇਡਾ ਪੁਲਿਸ ਨੇ ਕਿਹਾ ਕਿ ਸ਼ਹਿਰ ਦੇ ਦਿੱਲੀ ਪਬਲਿਕ ਸਕੂਲ ਦੀਆਂ ਕਲਾਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।

Related posts

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin

‘ਵਿਕਸਤ ਭਾਰਤ – ਜੀ ਰਾਮ ਜੀ ਬਿੱਲ-2025’ ਉਪਰ ਰਾਸ਼ਟਰਪਤੀ ਨੇ ਲਾਈ ਮੋਹਰ

admin

ਕੇਰਲ ਕਾਰਨ ਦੇਸ਼ ‘ਚ ਨਵੇਂ ਮਾਮਲਿਆਂ ਵਿੱਚ ਭਾਰੀ ਉਛਾਲ

Bunty