India

ਕਾਂਗਰਸ ਦਾ ਏਜੰਡਾ ਦਲਿਤਾਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ: ਨੱਢਾ

ਸੂਰਜਪੁਰ (ਛੱਤੀਸਗੜ੍ਹ) – ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਅਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਹੈ। ਉਨ੍ਹਾਂ ਕਾਂਗਰਸ ’ਤੇ ਵੋਟ ਬੈਂਕ, ਧਰਮ ਅਤੇ ਜਾਤ ਦੀ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਦੇਸ਼ ਵਿੱਚ ਰਾਜਨੀਤੀ ਦੀ ਪਰਿਭਾਸ਼ਾ ਅਤੇ ਸਭਿਆਚਾਰ ਨੂੰ ਬਦਲਿਆ ਹੈ। ਨੱਢਾ ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਸਰਗੁਜਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਚਿੰਤਾਮਨੀ ਮਹਾਰਾਜ ਦੇ ਸਮਰਥਨ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉੱਥੇ ਵੋਟਾਂ 7 ਮਈ ਪੈਣੀਆਂ ਹਨ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin