Punjab

ਪਦਮਸ੍ਰੀ ਐਵਾਰਡੀ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ

ਚੰਡੀਗੜ੍ਹ – ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਸਕੇ। ਉਹ 79 ਸਾਲ ਦੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਨੇ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਪਾਤਰ ਦੇ ਪਰਿਵਾਰ ’ਚ ਪਤਨੀ ਅਤੇ ਦੋ ਪੁੱਤਰ ਹਨ। ਇੱਕ ਪੁੱਤਰ ਆਸਟਰੇਲੀਆ ਵਿੱਚ ਰਹਿੰਦਾ ਹੈ। ਪਾਤਰ ਨੇ ਸੱਠਵੇਂ ਦਹਾਕੇ ਦੇ ਅੱਧ ਵਿੱਚ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ ਅਤੇ ਉਨ੍ਹਾਂ ਦੀਆਂ ਪ੍ਰਸਿੱਧ ਕਾਵਿ ਰਚਨਾਵਾਂ ਵਿੱਚ ਹਵਾ ਵਿਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਜ਼ੇਬ ਅਤੇ ਸਰਜ਼ਮੀਨ ਸ਼ਾਮਲ ਹਨ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵੀ ਸਨ ਅਤੇ 2012 ਵਿੱਚ ਉਨ੍ਹਾਂ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ।

Related posts

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਅਸ਼ਵਨੀ ਸ਼ਰਮਾ ਨੇ ਜੀਵਨ ਗੁਪਤਾ ਨੂੰ ਰੈਲੀ ਦਾ ਇੰਚਾਰਜ ਕੀਤਾ ਨਿਯੁਕਤ

Bunty

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

Bunty

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ,ਮੋਗਾ ‘ਚ 3 ਜਨਵਰੀ ਨੂੰ ਕਰਨੀ ਸੀ ਰੈਲੀ

Bunty