India

ਮੋਦੀ ਜੀ ਮੁੜ ਜਿੱਤੇ ਤਾਂ ਉਹ ਸ਼ਾਹ ਨੂੰ ਪੀ.ਐਮ. ਬਣਾਉਣਗੇ, ਯੋਗੀ ਨੂੰ ਸੱਤਾ ਤੋਂ ਕਰ ਦੇਣਗੇ ਲਾਂਭੇ, ਭਾਜਪਾ ’ਤੇ ਵਰ੍ਹੇ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਸ਼ਰਾਬ ਘਪਲਾ ਮਾਮਲੇ ’ਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਪਿੱਛੋਂ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਪਾਰਟੀ ਹੈੱਡਕੁਆਰਟਰ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਜੇਲ ਤੋਂ ਸਿੱਧਾ ਤੁਹਾਡੇ ਦਰਮਿਆਨ ਆ ਰਿਹਾ ਹਾਂ। 50 ਦਿਨਾਂ ਬਾਅਦ ਤੁਹਾਡੇ ਕੋਲ ਆ ਕੇ ਚੰਗਾ ਲੱਗਾ ਹੈ।
ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਕੁਚਲਣ ਤੇ ਤਬਾਹ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ।
ਮੋਦੀ ਨੇ ਬਹੁਤ ਖਤਰਨਾਕ ਮਿਸ਼ਨ ਸ਼ੁਰੂ ਕੀਤਾ ਹੈ। ਉਸ ਮਿਸ਼ਨ ਦਾ ਨਾਂ ‘ਵਨ ਨੇਸ਼ਨ ਵਨ ਲੀਡਰ’ ਹੈ। ਮੋਦੀ ਜੀ ਦੇਸ਼ ਦੇ ਸਾਰੇ ਵਿਰੋਧੀ ਨੇਤਾਵਾਂ ਨੂੰ ਖਤਮ ਕਰਨਾ ਚਾਹੁੰਦੇ ਹਨ।
ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ ਭੇਜਿਆ ਜਾਏਗਾ। ਕੁਝ ਦਿਨਾਂ ਬਾਅਦ ਮਮਤਾ ਦੀਦੀ, ਤੇਜਸਵੀ ਯਾਦਵ, ਸਟਾਲਿਨ ਸਾਹਿਬ, ਪਿਨਰਾਈ ਵਿਜਯਨ ਤੇ ਊਧਵ ਠਾਕਰੇ ਵੀ ਜੇਲ ’ਚ ਹੋਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਨੇ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਸੁਮਿਤਰਾ ਮਹਾਜਨ, ਸ਼ਿਵਰਾਜ ਪਾਟਿਲ, ਵਸੁੰਧਰਾ ਰਾਜੇ, ਮਨੋਹਰ ਲਾਲ ਖੱਟੜ ਤੇ ਰਮਨ ਸਿੰਘ ਵਰਗੇ ਨੇਤਾਵਾਂ ਦੀ ਸਿਆਸਤ ਨੂੰ ਖਤਮ ਕਰ ਦਿੱਤਾ ਹੈ। ਜੇ ਮੋਦੀ ਜੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ 2 ਮਹੀਨਿਆਂ ਅੰਦਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਣਗੇ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਮੋਦੀ ਆਪਣੇ ਦੋਸਤ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਵੋਟਾਂ ਮੰਗ ਰਹੇ ਹਨ।
ਭਾਜਪਾ ਨੇ ਕੇਜਰੀਵਾਲ ਵਿਰੁੱਧ ਜਾਰੀ ਕੀਤਾ ਨਵਾਂ ਪੋਸਟਰ
ਭਾਜਪਾ ਨੇ ਨਵਾਂ ਪੋਸਟਰ ਜਾਰੀ ਕਰ ਕੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਵਿੰਨਿ੍ਹਆ ਹੈ। ਭਾਜਪਾ ਦੀ ਦਿੱਲੀ ਇਕਾਈ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਨਵਾਂ ਪੋਸਟਰ ਜਾਰੀ ਕਰਨ ਦੇ ਨਾਲ ਹੀ ਆਉਣ ਵਾਲੇ ਦਿਨਾਂ ’ਚ ਆਮ ਆਦਮੀ ਪਾਰਟੀ ਨੂੰ ‘ਖਾਲਿਸਤਾਨੀ ਫੰਡਿੰਗ’ ਮਿਲਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਫੈਸਲਾ ਕੀਤਾ ਹੈ। ਤਿਹਾੜ ਜੇਲ੍ਹ ਤੋਂ ਬਾਹਰ ਆਉਣਤੋਂ ਬਾਅਦ ਸ਼ਨੀਵਾਰ ਨੂੰ ਕੇਜਰੀਵਾਲ ਜ਼ੋਰਦਾਰ ਢੰਗ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਵਾਲੇ ਹਨ। ਇਸ ਤੋਂ ਪਹਿਲਾਂ ਸੀ.ਐੱਮ. ਕੇਜਰੀਵਾਲ ਨੇ ਆਪਣੇ ਪਤਨੀ ਨਾਲ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ’ਚ ਮੱਥਾ ਟੇਕਿਆ। ਉਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦਫ਼ਤਰ ਪਹੁੰਚ ਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ 50 ਦਿਨਾਂ ਬਾਅਦ ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗ ਰਿਹਾ ਹੈ। ਅਸੀਂ ਅੱਜ ਹਨੂੰਮਾਨ ਜੀ ਦਾ ਆਸ਼ੀਰਵਾਦ ਲਿਆ। ਫਿਰ ਸ਼ਿਵ ਮੰਦਰ ਅਤੇ ਸ਼ਨੀ ਮੰਦਰ ਗਏ। ਬਜਰੰਗ ਬਲੀ ਦਾ ਸਾਡੀ ਪਾਰਟੀ ’ਤੇ ਬਹੁਤ ਅਸ਼ੀਰਵਾਦ ਹੈ। ਉਨ੍ਹਾਂ ਦੀ ਕਿਰਪਾ ਨਾਲ ਹੀ ਮੈਂ ਤੁਹਾਡੇ ਵਿਚਕਾਰ ਹਾਂ। ਕਿਸੇ ਨੂੰ ਉਮੀਦ ਨਹੀਂ ਸੀ ਕਿ ਮੈਂ ਚੋਣਾਂ ਦੌਰਾਨ ਤੁਹਾਡੇ ਵਿਚਕਾਰ ਆਵਾਂਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਡੀ ਆਮ ਆਦਮੀ ਪਾਰਟੀ ਨੂੰ ਕੁਚਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇੱਕ ਸਾਲ ਵਿੱਚ ਸਾਡੀ ਪਾਰਟੀ ਦੇ ਚਾਰ ਪ੍ਰਮੁੱਖ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜੋ ਲੋਕ ਮੋਦੀ ਜੀ ਨੂੰ ਮਿਲਣ ਜਾਂਦੇ ਹਨ। ਉਹ ਸਾਨੂੰ ਸਭ ਕੁਝ ਦੱਸਦੇ ਹਨ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਤ੍ਰਿਵੇਣੀ ਸੰਗਮ ਵਿਖੇ ਪੂਜਾ ਅਤੇ ਡੁੱਬਕੀਆਂ !

admin

ਅੱਜ 70 ਸੀਟਾਂ ‘ਤੇ ਵੋਟਿੰਗ: ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ ?

admin

ਪੂਰੇ ਭਾਰਤ ‘ਚ ਇਕਸਮਾਨ ਟੋਲ ਨੀਤੀ ਹੋਵੇਗੀ: ਨਿਤਿਨ ਗਡਕਰੀ

admin